ਚੰਡੀਗੜ- ਪੰਜਾਬ ਸਰਕਾਰ ਨੇ ਪਟਿਆਲਾ, ਸੰਗਰੂਰ, ਮੋਗਾ ਅਤੇ ਬਰਨਾਲਾ ਦੀਆਂ ਜ਼ਿਲਾ ਯੋਜਨਾ ਕਮੇਟੀਆਂ ਦੇ ਚੇਅਰਮੈਨ ਨਾਮਜ਼ਦ ਕਰ ਦਿੱਤੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੁੱਧਵਾਰ ਨੂੰ ਇਥੇ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਇਸ ਸਬੰਧੀ ਫਾਈਲ 'ਤੇ ਅੱਜ ਸਹੀ ਪਾ ਦਿੱਤੀ ਹੈ ਅਤੇ ਇਸ ਬਾਰੇ ਰਸਮੀ ਹੁਕਮ ਛੇਤੀ ਜਾਰੀ ਕਰ ਦਿੱਤੇ ਜਾਣਗੇ।
ਬੁਲਾਰੇ ਨੇ ਦੱਸਿਆ ਕਿ ਸ਼੍ਰੀ ਮਹਿੰਦਰ ਸਿੰਘ ਲਾਲਵਾ ਨੂੰ ਜ਼ਿਲਾ ਯੋਜਨਾ ਕਮੇਟੀ ਪਟਿਆਲਾ ਦਾ ਚੇਅਰਮੈਨ ਨਾਮਜ਼ਦ ਕੀਤਾ ਗਿਆ ਹੈ, ਜਦਕਿ ਵਿਧਾਇਕ ਸ਼੍ਰੀ ਇਕਬਾਲ ਸਿੰਘ ਝੂੰਦਾ ਨੂੰ ਸੰਗਰੂਰ, ਸ਼੍ਰੀ ਰੁਪਿੰਦਰ ਸਿੰਘ ਸੰਧੂ ਨੂੰ ਬਰਨਾਲਾ ਅਤੇ ਸ਼੍ਰੀ ਤੀਰਥ ਸਿੰਘ ਮਾਹਲਾ ਨੂੰ ਜ਼ਿਲਾ ਯੋਜਨਾ ਕਮੇਟੀ ਮੋਗਾ ਦਾ ਚੇਅਰਮੈਨ ਨਾਮਜ਼ਦ ਕੀਤਾ ਗਿਆ ਹੈ।
ਕੌਮਾਂਤਰੀ ਕਾਰ ਚੋਰ ਗਿਰੋਹ ਤੋਂ 35 ਲਗਜ਼ਰੀ ਗੱਡੀਆਂ ਬਰਾਮਦ
NEXT STORY