ਜੰਮੂ— ਪਾਕਿਸਤਾਨੀ ਰੇਂਜਰਾਂ ਨੇ ਬੁੱਧਵਾਰ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ ਵਿਚ ਸਰਹੱਦ ਦੇ ਨੇੜੇ ਮੋਰਟਾਰ ਦਾਗੇ ਜਿਸ 'ਤੇ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੂੰ ਜਵਾਬੀ ਕਾਰਵਾਈ ਕਰਨੀ ਪਈ। ਬੀ. ਐੱਸ. ਐੱਫ. ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪਾਕਿਸਤਾਨੀ ਰੇਂਜਰਾਂ ਨੇ ਹੀਰਾ ਨਗਰ ਇਲਾਕੇ ਦੀ ਪੰਸਾਰ ਸਰਹੱਦੀ ਚੌਕੀ ਦੇ ਮੂਹਰਲੇ ਇਲਾਕਿਆਂ ਵਿਚ ਦੇਰ ਰਾਤ ਲੱਗਭਗ ਡੇਢ ਵਜੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਅਤੇ ਮੋਰਟਾਰ ਦਾਗ ਕੇ ਗੋਲੀਬੰਦੀ ਦੀ ਉਲੰਘਣਾ ਕੀਤੀ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ. ਜਵਾਨਾਂ ਨੇ ਮੋਰਚਾ ਸੰਭਾਲਿਆ ਅਤੇ ਮੂੰਹ-ਤੋੜ ਜਵਾਬ ਦਿੱਤਾ। ਦੋਵਾਂ ਧਿਰਾਂ ਵਿਚਾਲੇ ਤੜਕੇ ਸਾਢੇ ਤਿੰਨ ਵਜੇ ਤਕ ਰੁਕ-ਰੁਕ ਕੇ ਗੋਲੀਬਾਰੀ ਹੁੰਦੀ ਰਹੀ। ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਮੁਫਤੀ ਹੁਣ ਬਦਲੇ ਹੋਏ ਹਨ
NEXT STORY