ਫਤਿਹਗੜ੍ਹ- ਸ੍ਰੀ ਫਤਿਹਗੜ੍ਹ ਸਾਹਿਬ 'ਚ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਕੌਰ ਦੀ ਸ਼ਹੀਦੀ ਨੂੰ ਸਮਰਪਿਤ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪਣੀਆਂ ਸਟੇਜਾਂ ਲਾਈਆਂ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪਾਰਟੀ ਦੀ ਅਗਵਾਈ ਮਿਸਰਜੀਤ ਸਿੰਘ ਮਾਨ ਨੇ ਕੀਤੀ ਅਤੇ ਕਾਂਗਰਸ ਪਾਰਟੀ ਦੀ ਅਗਵਾਈ ਪੰਜਾਬ ਪ੍ਰਦੇਸ਼ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ।
ਇਸ ਮੌਕੇ 'ਤੇ ਸ਼ਹੀਦੀ ਕਾਨਫਰੰਸ ਦੌਰਾਨ ਜਿੱਥੇ ਸਿਆਸੀ ਆਗੂਆਂ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ, ਉੱਥੇ ਹੀ ਉਨ੍ਹਾਂ ਨੇ ਸਿਆਸੀ ਬਿਆਨਬਾਜ਼ੀ ਦੇ ਤੀਰ ਵੀ ਛੱਡੇ। ਇਸ ਸਮਾਗਮ ਦੌਰਾਨ ਰਾਜਨੀਤਕ ਨੇਤਾਵਾਂ ਨੇ ਲੋਕਾਂ ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੇ ਦੱਸੇ ਮਾਰਗ 'ਤੇ ਚੱਲਣ ਦੀ ਅਪੀਲ ਵੀ ਕੀਤੀ।
11000 ਕੇ. ਵੀ. ਲਾਈਨ ਤੋਂ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ
NEXT STORY