ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਜਗਦੀਸ਼ ਮੁਖੀ ਨੂੰ ਭਾਜਪਾ ਵਲੋਂ ਮੁੱਖ ਮੰਤਰੀ ਅਹੁਦਾ ਤੋਂ ਉਮੀਦਵਾਰ ਬਣਾਏ ਜਾਣ ਦੀਆਂ ਅਟਕਲਾਂ ਦੇ ਵਿਚਕਾਰ ਆਪ ਮੁੱਖੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਇਸ ਗੱਲ ਨੂੰ ਲੈ ਕੇ ਉਮੀਦ ਲਗਾਈ ਜਾ ਰਹੀ ਹੈ ਕਿ ਜੇਕਰ ਭਾਜਪਾ ਸੱਤਾ 'ਚ ਆਉਂਦੇ ਹੋ ਤਾਂ ਕੇਂਦਰੀ ਮੰਤਰੀ ਸਮਰਿਤੀ ਈਰਾਨੀ ਦਿੱਲੀ ਦੀ ਨਵੀਂ ਮੁੱਖ ਮੰਤਰੀ ਬਣੇਗੀ। ਕੇਜਰੀਵਾਲ ਨੇ ਟਵੀਟ ਕੀਤਾ ਹੈ ਕਿ ਸੱਚ? ਲੁਟੀਅਨ ਦੀ ਦਿੱਲੀ 'ਚ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਜੇਕਰ ਭਾਜਪਾ ਦਿੱਲੀ 'ਚ ਸੱਤਾ 'ਚ ਆਉਂਦੀ ਹੈ ਤਾਂ ਸਮਰਿਤੀ ਈਰਾਨੀ ਮੁੱਖ ਮੰਤਰੀ ਬਣੇਗੀ। ਭਾਜਪਾ ਨੇ ਅਜੇ ਤੱਕ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਨਹੀਂ ਕੀਤਾ ਹੈ ਅਤੇ ਆਪ ਮੰਗ ਕਰਦੀ ਰਹੀ ਹੈ ਕਿ ਭਗਵਾ ਦਲ ਚੋਟੀ ਦੇ ਅਹੁਦੇ ਲਈ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਕਰੇ। ਆਪਣੇ ਪੋਸਟਰਾਂ 'ਚ ਆਪ ਦੁਆਰਾ ਭਾਜਪਾ ਵਲੋਂ ਉਨ੍ਹਾਂ ਦੇ ਮੁੱਖ ਮੰਤਰੀ ਅਹੁਦੇ ਦੇ ਤੌਰ 'ਤੇ ਐਲਾਨ ਕੀਤੇ ਜਾਣ ਤੋਂ ਬਾਅਦ ਮੁਖੀ ਨੇ ਅਰਵਿੰਦ ਕੇਜਰੀਵਾਲ ਨੂੰ 26 ਦਸੰਬਰ ਨੂੰ ਉਨ੍ਹਾਂ ਦੀ ਤਸਵੀਰ ਦੀ ਗਲਤ ਵਰਤੋਂ ਕਰਨ ਲਈ ਕਾਨੂਨੀ ਨੋਟਿਸ ਜਾਰੀ ਕੀਤਾ।
ਝੀਂਡਾ ਦੀ ਚਿਤਾਵਨੀ, ਨਹੀਂ ਚੱਲਣ ਦਿਆਂਗੇ 'ਮੈਸੇਂਜਰ ਆਫ ਗੌਡ' (ਵੀਡੀਓ)
NEXT STORY