ਨਵੀਂ ਦਿੱਲੀ— ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੀ ਭਾਰਤ ਯਾਤਰਾ ਤੋਂ ਠੀਕ ਪਹਿਲਾਂ ਸਰਹੱਦ ਤੋਂ ਲੈ ਕੇ ਸਮੁੰਦਰ ਤਕ ਅੱਤਵਾਦੀ ਭਾਰਤ ਵਿਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਹਨ। ਅੱਤਵਾਦੀਆਂ ਦੀ ਇਸ ਨੀਤੀ ਦਾ ਸੰਚਾਲਨ ਸਰਹੱਦ ਪਾਰ ਪਾਕਿਸਤਾਨ ਤੋਂ ਹੋ ਰਿਹਾ ਹੈ ਅਤੇ ਇਸ ਗੱਲ ਦੇ ਪੱਕੇ ਸਬੂਤ ਮਿਲੇ ਹਨ ਪਰ ਅਮਰੀਕਾ ਨੇ ਪਾਕਿਸਤਾਨ ਨੂੰ ਇਕ ਅਜਿਹਾ ਸਰਟੀਫਿਕੇਟ ਦੇ ਦਿੱਤਾ ਹੈ, ਜੋ ਦੱਸਦਾ ਹੈ ਕਿ ਨਵਾਜ਼ ਸ਼ਰੀਫ ਸਰਕਾਰ ਅੱਤਵਾਦੀ ਸੰਗਠਨਾਂ ਦੇ ਵਿਰੁੱਧ ਕਾਰਵਾਈ ਕਰ ਰਹੀ ਹੈ। ਖਾਸ ਗੱਲ ਇਹ ਹੈ ਕਿ ਇਕ ਪਾਸੇ ਜਿਥੇ ਅਮਰੀਕਾ ਭਾਰਤ ਨਾਲ ਮਿਲ ਕੇ ਅੱਤਵਾਦ ਨਾਲ ਲੜਨ ਦੀ ਗੱਲ ਕਰ ਰਿਹਾ ਹੈ, ਉਥੇ ਇਸ ਸਰਟੀਫਿਕੇਟ ਦੇ ਨਾਲ ਪਾਕਿਸਤਾਨ ਨੂੰ ਅਮਰੀਕਾ ਤੋਂ ਹੋਰ ਆਰਥਿਕ ਮਦਦ ਮਿਲਣ ਦਾ ਰਾਹ ਵੀ ਪੱਧਰਾ ਹੋ ਗਿਆ ਹੈ। ਭਾਰਤ ਦੀ ਯਾਤਰਾ 'ਤੇ ਆਉਣ ਤੋਂ ਠੀਕ ਪਹਿਲਾਂ ਅਮਰੀਕੀ ਵਿਦੇਸ਼ ਮੰਤਰੀ ਜਾਨ ਕੇਰੀ ਨੇ ਪਾਕਿਸਤਾਨ ਸਰਕਾਰ ਨੂੰ ਅੱਤਵਾਦੀ ਸੰਗਠਨਾਂ ਵਿਰੁੱਧ ਕਾਰਵਾਈ ਕਰਨ ਦਾ ਸਰਟੀਫਿਕੇਟ ਦਿੱਤਾ ਹੈ।
ਮੰਤਰੀ ਆਪਣੇ ਬਜਟ ਫੰਡ ਨੂੰ ਪੂਰਾ ਸਾਲ ਖਰਚਣ : ਮੋਦੀ
NEXT STORY