ਜਾਜਾ, (ਸ਼ਰਮਾ)- ਪੀ. ਡਬਲਯੂ. ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਸੈਂਕੜੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਦੇ ਹੱਕ 'ਚ ਬ੍ਰਾਂਚ ਪ੍ਰਧਾਨ ਗੁਰਮੀਤ ਸਿੰਘ ਅਤੇ ਜਨਰਲ ਸਕੱਤਰ ਅਮਰਜੀਤ ਸਿੰਘ ਦੀ ਅਗਵਾਈ ਹੇਠ ਉਪ ਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਟਾਂਡਾ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਅਤੇ ਐੱਸ. ਡੀ. ਓ. ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਅੱਜ ਦੀ ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਜਨਰਲ ਸਕੱਤਰ ਅਮਰਜੀਤ ਸਿੰਘ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੀਆਂ ਮੁਲਾਜ਼ਮ ਮੰਗਾਂ, ਜਿਨ੍ਹਾਂ ਵਿਚ ਠੇਕੇ 'ਤੇ ਲੱਗੇ ਕਰਮਚਾਰੀਆਂ ਨੂੰ ਤਨਖਾਹ ਨਾ ਦੇਣਾ, ਫੀਲਡ ਵਿਚ ਕੰਮ ਕਰਦੇ ਕਾਮਿਆਂ ਨੂੰ ਪਾਈਪਾਂ ਦੀ ਲੀਕੇਜ ਠੀਕ ਕਰਨ ਦਾ ਸਾਮਾਨ ਨਾ ਦੇਣਾ, ਵਾਟਰ ਵਰਕਸ 'ਤੇ ਲੱਗੇ ਸਟਾਰਟਰਾਂ, ਕੰਟਰੋਲ ਪੈਨਲਾਂ ਦੀ ਰਿਪੇਅਰ ਨਾ ਕਰਵਾਉਣਾ ਆਦਿ ਹੋਰ ਮੁਲਾਜ਼ਮ ਮਸਲਿਆਂ ਦਾ ਹੱਲ ਨਾ ਕਰਨ ਕਾਰਨ ਮੁਲਾਜ਼ਮਾਂ ਵਲੋਂ ਅੱਜ ਵਿਸ਼ਾਲ ਰੋਸ ਰੈਲੀ ਕੱਢੀ ਗਈ। ਇਸ ਮੌਕੇ ਜ਼ਿਲਾ ਚੇਅਰਮੈਨ ਸੂਬਾ ਸਿੰਘ ਅਤੇ ਜ਼ਿਲਾ ਸੀਨੀਅਰ ਮੀਤ ਪ੍ਰਧਾਨ ਸੁਖਦੇਵ ਜਾਜਾ ਨੇ ਪੰਜਾਬ ਸਰਕਾਰ ਤੋਂ 1 ਜਨਵਰੀ 2014 ਤੋਂ ਲਾਗੂ ਕੀਤੀ ਗਈ ਕੰਟਰੀਬਿਊਟਰੀ ਪੈਨਸ਼ਨ ਸਕੀਮ ਰੱਦ ਕਰਕੇ ਪਹਿਲਾਂ ਵਾਲੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਜਨਵਰੀ 2014 ਤੋਂ ਬਕਾਇਆ ਰਹਿੰਦੀ ਡੀ. ਏ. ਦੀ ਕਿਸ਼ਤ ਤੁਰੰਤ ਜਾਰੀ ਕਰਨ, ਫੀਲਡ ਕਾਮਿਆਂ ਦਾ ਪ੍ਰਮੋਸ਼ਨ ਲਾਗੂ ਕਰਨ ਅਤੇ ਪੇ-ਸਕੇਲਾਂ ਵਿਚਲੀਆਂ ਤਰੁੱਟੀਆਂ ਦੂਰ ਕਰਨ ਦੀ ਮੰਗ ਵੀ ਕੀਤੀ। ਕਰਮਚਾਰੀਆਂ ਦੀਆਂ ਉਕਤ ਮੰਗਾਂ ਸੰਬੰਧੀ ਜਦੋਂ ਐੱਸ. ਡੀ. ਓ. ਜਲ ਸਪਲਾਈ ਅਤੇ ਸੈਨੀਟੇਸ਼ਨ ਟਾਂਡਾ ਨਾਲ ਸੰਪਰਕ ਕਰਨ ਦਾ ਯਤਨ ਕੀਤਾ ਗਿਆ ਤਾਂ ਉਹ ਆਪਣੇ ਦਫ਼ਤਰ ਵਿਚ ਨਹੀਂ ਸਨ। ਅੱਜ ਦੀ ਰੋਸ ਰੈਲੀ ਨੂੰ ਹੋਰਨਾਂ ਤੋਂ ਇਲਾਵਾ ਦਸੂਹਾ ਬ੍ਰਾਂਚ ਦੇ ਪ੍ਰਧਾਨ ਤਰਲੋਚਨ ਸਿੰਘ, ਜਨਰਲ ਸਕੱਤਰ ਸੁਭਾਸ਼ ਚੰਦਰ, ਤਲਵਾੜਾ ਤੋਂ ਨਰਿੰਦਰ ਸਿੰਘ, ਮਨਜੀਤ ਸਿੰਘ, ਮਨੋਹਰ ਸਿੰਘ, ਸੁਰੇਸ਼ ਕੁਮਾਰ, ਹੁਸ਼ਿਆਰਪੁਰ ਤੋਂ ਪ੍ਰਧਾਨ ਕੈਲਾਸ਼ ਰਾਮ, ਉਂਕਾਰ ਸਿੰਘ, ਰਘੁਵੀਰ ਸਿੰਘ, ਸਤਨਾਮ ਸਿੰਘ, ਰਸ਼ਪਾਲ ਸਿੰਘ, ਕੁਲਦੀਪ ਸਿੰਘ, ਗੁਰਦਿਆਲ ਸਿੰਘ, ਲਖਵਿੰਦਰ ਸਿੰਘ, ਅਮਰਜੀਤ ਸਿੰਘ, ਜਸਵਿੰਦਰ ਅਤੇ ਕਰਮਵੀਰ ਸਿੰਘ ਆਦਿ ਨੇ ਸੰਬੋਧਨ ਕੀਤਾ। ਇਨ੍ਹਾਂ ਮੁਲਾਜ਼ਮਾਂ ਨੇ ਦੱਸਿਆ ਕਿ ਜੇ ਉਨ੍ਹਾਂ ਦੀਆਂ ਮੰਗਾਂ ਦਾ 28 ਜਨਵਰੀ ਤੱਕ ਕੋਈ ਹੱਲ ਨਾ ਕੱਢਿਆ ਗਿਆ ਤਾਂ ਜ਼ਿਲੇ ਭਰ 'ਚ ਇਸ ਮਹਿਕਮੇ ਦੇ ਸਮੂਹ ਮੁਲਾਜ਼ਮ ਟਾਂਡਾ ਵਿਖੇ 29 ਜਨਵਰੀ ਨੂੰ ਅਰਥੀ ਫੂਕ ਮੁਜ਼ਾਹਰਾ ਕਰਨਗੇ।
8 ਕਿਲੋਗ੍ਰਾਮ ਚੂਰਾ-ਪੋਸਤ ਸਮੇਤ 1 ਅੜਿੱਕੇ
NEXT STORY