ਨਵੀਂ ਦਿੱਲੀ- ਸਜ਼ਾ ਖਤਮ ਹੋਣ ਦੇ ਬਾਵਜੂਦ ਪਿਛਲੇ ਕਈ ਸਾਲਾਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲਾਂ 'ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀਰਵਾਰ ਨੂੰ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨ ਪਹੁੰਚੇ। ਉਨ੍ਹਾਂ ਨਾਲ ਸੁਖਦੇਵ ਸਿੰਘ ਢੀਂਡਸਾ ਅਤੇ ਐਸ. ਜੀ. ਪੀ. ਸੀ. ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵੀ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਨੇ ਸਿੱਖ ਕੈਦੀਆਂ ਨੂੰ ਸਜ਼ਾ ਦਾ ਸਮਾਂ ਪੂਰਾ ਹੋਣ ਤੋਂ ਪਹਿਲਾਂ ਰਿਹਾਅ ਕਰਨ ਦੀ ਮੰਗ ਕੀਤੀ ਹੈ। ਰਾਜਨਾਥ ਸਿੰਘ ਨੇ ਸੁਖਬੀਰ ਬਾਦਲ ਨੂੰ ਇਸ ਮਾਮਲੇ ਦਾ ਹੱਲ ਕਰਾਉਣ ਦਾ ਭਰੋਸਾ ਦਿੱਤਾ ਹੈ।
ਦੱਸਣਯੋਗ ਹੈ ਕਿ ਉਨ੍ਹਾਂ ਨੇ 5 ਸੂਬਿਆਂ ਅਤੇ 2 ਕੇਂਦਰ ਸ਼ਾਸਤ ਸੂਬਿਆਂ ਦੇ ਪ੍ਰਮੁੱਖਾਂ ਨੂੰ ਪੱਤਰ ਲਿਖ ਕੇ ਸਿੱਖ ਕੈਦੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਜਿਨਾਂ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ, ਉਨ੍ਹਾਂ ਵਿਚ ਲਖਵਿੰਦਰ ਸਿੰਘ, ਸ਼ਮਸ਼ੇਰ ਸਿੰਘ ਅਤੇ ਗੁਰਮੀਤ ਸਿੰਘ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਸਿੱਖ ਨੇਤਾ ਭਾਈ ਗੁਰਬਖਸ਼ ਸਿੰਘ ਖਾਲਸਾ ਵਲੋਂ ਜਾਰੀ ਭੁੱਖ ਹੜਤਾਲ ਤੋਂ ਬਾਅਦ ਇਹ ਮੁੱਦਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਲੋਕਾਂ ਵਲੋਂ ਵਧਦੇ ਵਿਰੋਧ ਤੋਂ ਬਾਅਦ ਹੁਣ ਸਰਕਾਰ ਨੇ ਆਪਣੇ ਪੱਧਰ 'ਤੇ ਕੋਸ਼ਿਸ਼ ਕਰਨ ਦੀ ਪਹਿਲ ਕੀਤੀ ਹੈ।
ਰੋਹਤਕ ਛੇੜਛਾੜ ਮਾਮਲਾ : ਦੋਸ਼ੀ ਕੁਲਦੀਪ ਦੀ ਫੌਜ ਭਰਤੀ ਸੰਬੰਧੀ ਦਫਤਰ ਨੇ ਲਿਆ ਅਹਿਮ ਫੈਸਲਾ
NEXT STORY