ਨਵੀਂ ਦਿੱਲੀ- ਦਿੱਲੀ ਪੁਲਸ ਕਮਿਸ਼ਨਰ ਬੀ. ਐਸ. ਬੱਸੀ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਉਨ੍ਹਾਂ ਦੇ ਪਤੀ ਸ਼ਸ਼ੀ ਥਰੂਰ ਅਤੇ ਕਾਂਗਰਸੀ ਸੰਸਦ ਮੈਂਬਰ ਨੂੰ ਕੋਈ ਕਾਨੂੰਨੀ ਨੋਟਿਸ ਨਹੀਂ ਭੇਜਿਆ ਹੈ। ਬੱਸੀ ਨੇ ਕਿਹਾ ਕਿ ਅਸੀਂ ਸ਼ਸ਼ੀ ਥਰੂਰ ਨੂੰ ਉਨ੍ਹਾਂ ਦੀ ਪਤਨੀ ਦੀ ਮੌਤ ਦੀ ਜਾਂਚ ਦੇ ਸੰਬੰਧ ਵਿਚ ਕੋਈ ਕਾਨੂੰਨੀ ਨੋਟਿਸ ਨਹੀਂ ਭੇਜਿਆ ਹੈ।
ਜਾਂਚ ਲਈ ਜੋ ਕੁਝ ਜ਼ਰੂਰੀ ਹੈ, ਉਹ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਾਂਚ ਅਧਿਕਾਰੀਆਂ ਨੂੰ ਹੋਰ ਜਾਣਕਾਰੀਆਂ ਹਾਸਲ ਕਰਨੀਆਂ ਹਨ ਅਤੇ ਸਾਰੇ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦਿੱਲੀ ਪੁਲਸ ਨੇ ਸੁਨੰਦਾ ਦਾ ਪੋਸਟਮਾਰਟਮ ਕਰਨ ਵਾਲੇ ਏਮਸ ਦੇ ਡਾਕਟਰਾਂ ਦੇ ਮੈਡੀਕਲ ਬੋਰਡ ਦੀ ਆਖਰੀ ਰਿਪੋਰਟ ਤੋਂ ਬਾਅਦ ਇਸ ਮਾਮਲੇ 'ਚ ਕੁਝ ਦਿਨ ਪਹਿਲਾਂ ਹੱਤਿਆ ਦਾ ਮਾਮਲਾ ਦਰਜ ਕੀਤਾ ਸੀ। ਪੁਲਸ ਨੇ ਇਸ ਮਾਮਲੇ ਦੀ ਜਾਂਚ ਲਈ ਐਸ. ਆਈ. ਟੀ. ਦਾ ਗਠਨ ਕੀਤਾ ਹੈ। ਸੁਨੰਦਾ ਪਿਛਲੇ ਸਾਲ 17 ਜਨਵਰੀ ਨੂੰ ਦੱਖਣੀ ਦਿੱਲੀ ਦੇ ਇਕ ਹੋਟਲ 'ਚ ਮ੍ਰਿਤਕ ਮਿਲੀ ਸੀ।
ਪੈਰਿਸ ਹਮਲੇ 'ਤੇ ਉਮਰ ਨੇ ਕਿਹਾ, ਇਸਲਾਮ ਨੂੰ ਨੁਕਸਾਨ ਪਹੁੰਚਾਉਣ ਵਾਲਾ ਕੰਮ
NEXT STORY