ਇਸਲਾਮਾਬਾਦ— ਪਾਕਿਸਤਾਨ ਦੀ ਇਕ ਅਖਬਾਰ ਦੇ ਮੁਤਾਬਕ ਸਰਕਾਰ ਨੇ ਅੱਤਵਾਦੀ ਸੰਗਠਨ ਜਮਾਤ-ਉਦ-ਦਾਅਵਾ 'ਤੇ ਬੈਨ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਇਹ ਸਵਾਲ ਉੱਠਦਾ ਹੈ ਕਿ ਪਾਕਿਸਤਾਨ ਮੁੰਬਈ ਹਮਲਿਆਂ ਦਾ ਮਾਸਟਰਮਾਈਂਡ ਹਾਫਿਜ਼ ਸਈਦ ਦੇ ਖਿਲਾਫ ਵੀ ਕੋਈ ਕਾਰਵਾਈ ਕਰੇਗਾ।
ਅਖਬਾਰ ਦਾ ਦਾਅਵਾ ਹੈ ਕਿ ਸਰਕਾਰ ਛੇਤੀ ਹੀ ਜਮਾਤ-ਉਦ-ਦਾਅਵਾ 'ਤੇ ਬੈਨ ਬਾਰੇ ਆਪਣਾ ਐਲਾਨ ਕਰੇਗੀ। ਅਮਰੀਕਾ ਨੇ ਇਕ ਦਿਨ ਪਹਿਲਾਂ ਹੀ ਅੱਤਵਾਦੀ ਮੁੱਲਾ ਫਜ਼ਲਉੱਲਾ ਨੂੰ ਗਲੋਬਲ ਅੱਤਵਾਦੀ ਕਰਾਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਅਮਰੀਕੀ ਵਿਦੇਸ਼ ਮੰਤਰੀ ਹਾਲ ਹੀ ਵਿਚ ਪਾਕਿਸਤਾਨ ਦੌਰੇ 'ਤੇ ਗਏ ਸਨ ਅਤੇ ਉਨ੍ਹਾਂ ਨੇ ਪਾਕਿਸਤਾਨ ਨੂੰ ਕਿਹਾ ਸੀ ਕਿ ਅਮਰੀਕਾ ਪਾਕਿਸਤਾਨ ਦੀ ਆਰਥਿਕ ਮਦਦ ਤਾਂ ਹੀ ਬਹਾਲ ਕਰੇਗਾ ਜਦੋਂ ਪਾਕਿਸਤਾਨ ਆਪਣੇ ਦੇਸ਼ ਵਿਚ ਚੱਲ ਰਹੀਆਂ ਅੱਤਵਾਦੀਆਂ ਗਤੀਵਿਧੀਆਂ 'ਤੇ ਬੈਨ ਲਗਾਏਗਾ। ਇਸੇ ਕੜੀ ਵਿਚ ਪਾਕਿਸਤਾਨ ਨੇ ਇਹ ਕਦਮ ਉਠਾਇਆ ਹੈ। ਹੁਣ ਦੇਖਣਾ ਇਹ ਹੈ ਕਿ ਇਸ ਬੈਨ ਨਾਲ ਅੱਤਵਾਦ ਨੂੰ ਨੱਥ ਪੈਂਦੀ ਹੈ ਜਾਂ ਫਿਰ ਇਹ ਸਿਰਫ ਦਿਖਾਵੇ ਲਈ ਕੀਤੀ ਗਈ ਕਾਰਵਾਈ ਸਾਬਤ ਹੋ ਕੇ ਰਹਿ ਜਾਵੇਗਾ।
ਇਟਲੀ ਦੇ ਹਵਾਈ ਅੱਡੇ 'ਤੇ ਬੰਬ ਦੀ ਖਬਰ ਤੋਂ ਬਾਅਦ ਖਾਲੀ ਕਰਵਾਇਆ ਜਹਾਜ਼
NEXT STORY