ਵਾਸ਼ਿੰਗਟਨ— ਅਮਰੀਕਾ ਨੇ ਪਾਕਿਸਤਾਨ ਵੱਲੋਂ ਅੱਤਵਾਦੀ ਸੰਗਠਨਾਂ 'ਤੇ ਬੈਨ ਲਗਾਏ ਜਾਣ ਦੀਆਂ ਖਬਰਾਂ ਦਾ ਸੁਆਗਤ ਕੀਤਾ ਹੈ ਅਤੇ ਪਾਕਿਸਤਾਨੀ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ। ਅਮਰੀਕੀ ਵਿਦੇਸ਼ ਮੰਤਰੀ ਦੇ ਪਾਕਿਸਤਾਨੀ ਦੌਰੇ ਤੋਂ ਬਾਅਦ ਪਾਕਿਸਤਾਨ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਅਤੇ ਇਸ ਦੇ ਨਾਲ 12 ਹੋਰ ਅੱਤਵਾਦੀ ਸੰਗਠਨਾਂ 'ਤੇ ਪਾਬੰਦੀ ਲਗਾਉਣ 'ਤੇ ਵਿਚਾਰ ਕਰ ਰਿਹਾ ਹੈ। ਅਮਰੀਕਾ ਨੇ ਕਿਹਾ ਕਿ ਪਾਕਿ ਵਿਚ ਅੱਤਵਾਦੀ ਗਤੀਵਿਧੀਆਂ ਨੂੰ ਖਤਮ ਕਰਨ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ।
ਅਮਰੀਕੀ ਵਿਦੇਸ਼ ਵਿਭਾਗ ਦੀ ਉਪ ਬੁਲਾਰਣ ਮੈਰੀ ਹਾਰਫ ਨੇ ਕਿਹਾ ਕਿ ਉਹ ਉਨ੍ਹਾਂ ਖਬਰਾਂ ਦਾ ਸੁਆਗਤ ਕਰਦੇ ਹਨ ਕਿ ਪਾਕਿਸਤਾਨੀ ਸਰਕਾਰ ਹੱਕਾਨੀ ਨੈੱਟਵਰਕ ਅਤੇ ਜਮਾਤ-ਉਦ-ਦਾਵਾ ਵਰਗੇ ਅੱਤਵਾਦੀ ਸੰਗਠਨਾਂ 'ਤੇ ਪਾਬੰਦੀ ਲਗਾਉਣ ਦਾ ਵਿਚਾਰ ਕਰ ਰਹੀ ਹੈ।
ਫਰਾਂਸ ਤੋਂ ਬੈਲਜੀਅਮ ਅੱਤਵਾਦ ਦੀ ਲਪੇਟ 'ਚ! (ਦੇਖੋ ਤਸਵੀਰਾਂ)
NEXT STORY