ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੀ ਸੰਸਥਾਪਕ ਅਤੇ ਸਾਬਕਾ ਨੇਤਾ ਸ਼ਾਜ਼ੀਆ ਇਲਮੀ ਸ਼ੁੱਕਰਵਾਰ ਨੂੰ ਭਾਜਪਾ ਪਾਰਟੀ ਵਿਚ ਸ਼ਾਮਲ ਹੋ ਗਈ ਹੈ। ਉਹ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੀ ਮੌਜੂਦਗੀ 'ਚ ਭਾਜਪਾ ਪਾਰਟੀ 'ਚ ਸ਼ਾਮਲ ਹੋ ਗਈ ਹੈ। ਸ਼ਾਜ਼ੀਆ ਇਲਮੀ ਨੇ ਵੀਰਵਾਰ ਨੂੰ ਕਿਹਾ ਸੀ ਕਿ ਉਹ 'ਆਪ' ਪਾਰਟੀ ਨੂੰ ਬੇਨਕਾਬ ਕਰੇਗੀ।
ਜ਼ਿਕਰਯੋਗ ਹੈ ਕਿ 'ਆਪ' ਨੇਤਾ ਰਹੀ ਸ਼ਾਜ਼ੀਆ ਇਲਮੀ ਨੇ ਲੋਕ ਸਭਾ ਚੋਣਾਂ ਤੋਂ ਬਾਅਦ 'ਆਪ' ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਸ਼ਾਜ਼ੀਆ ਇਲਮੀ ਭਾਜਪਾ ਪਾਰਟੀ ਲਈ ਪ੍ਰਚਾਰ ਕਰੇਗੀ। ਇਸ ਤੋਂ ਪਹਿਲਾਂ ਦਿੱਲੀ ਦੀ ਪਹਿਲੀ ਮਹਿਲਾ ਪੁਲਸ ਅਧਿਕਾਰੀ ਕਿਰਨ ਬੇਦੀ ਵੀਰਵਾਰ ਨੂੰ ਭਾਜਪਾ 'ਚ ਸ਼ਾਮਲ ਹੋ ਗਈ। ਉਹ ਕੇਜਰੀਵਾਲ ਵਿਰੁੱਧ ਚੋਣ ਲੜੇਗੀ।
ਕੇਜਰੀਵਾਲ ਨਾਲ ਮਤਭੇਦਾਂ ਤੋਂ ਬਾਅਦ ਇਲਮੀ ਨੇ 'ਆਪ' ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦੀਆਂ ਪਿਛਲੀਆਂ ਕਈ ਦਿਨਾਂ ਤੋਂ ਭਾਜਪਾ ਪਾਰਟੀ 'ਚ ਸ਼ਾਮਲ ਹੋਣ ਦੀ ਚਰਚਾ ਜ਼ੋਰਾਂ 'ਤੇ ਸੀ।
msg ਵਿਵਾਦ : ਲੀਲਾ ਤੋਂ ਬਾਅਦ ਸੈਂਸਰ ਬੋਰਡ ਦੀ ਮੈਂਬਰ ਈਰਾ ਭਾਸਕਰ ਨੇ ਦਿੱਤਾ ਅਸਤੀਫਾ
NEXT STORY