ਗੁੜਗਾਓਂ- ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਫਿਲਮ 'ਮੈਸੇਂਜਰ ਆਫ ਗੌਡ' ਨੂੰ ਲੈ ਕੇ ਭਾਵੇਂ ਹਰੀ ਝੰਡੀ ਮਿਲ ਗਈ ਹੋਵੇ ਪਰ ਹਰਿਆਣਾ ਦੇ ਕਈ ਸ਼ਹਿਰਾਂ ਵਿਚ ਇਸ ਫਿਲਮ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਲੋਕਾਂ ਨੇ ਫਿਲਮ ਨੂੰ ਲੈ ਕੇ ਫਿਲਮ ਦੇ ਪੋਸਟਰ ਸਾੜੇ। ਸ਼ੁੱਕਰਵਾਰ ਨੂੰ ਗੁੜਗਾਓਂ 'ਚ ਫਿਲਮ ਦਾ ਪ੍ਰੀਮੀਅਰ ਹੋਣਾ ਸੀ ਪਰ ਭਾਰੀ ਹੰਗਾਮੇ ਤੋਂ ਬਾਅਦ ਇਸ ਨੂੰ ਟਾਲ ਦਿੱਤਾ ਗਿਆ।
ਰਾਮ ਰਹੀਮ ਦੀ ਫਿਲਮ ਨੂੰ ਰਿਲੀਜ਼ ਦੀ ਆਗਿਆ ਮਿਲਣ ਤੋਂ ਬਾਅਦ ਇਨੈਲੋ ਦੇ ਵਿਦਿਆਰਥੀ ਇਕਾਈ ਨੇ ਜੰਮ ਕੇ ਵਿਰੋਧ ਪ੍ਰਦਰਸ਼ਨ ਕੀਤਾ। ਇਨਸੋ ਦੇ ਵਰਕਰਾਂ ਨੇ ਸ਼ਹਿਰ ਵਿਚ ਜੰਮ ਕੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਡੇਰਾ ਮੁਖੀ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਜ਼ਿਕਰਯੋਗ ਹੈ ਕਿ ਇਸ ਫਿਲਮ 'ਚ ਰਾਮ ਰਹੀਮ ਨੇ ਖੁਦ ਨੂੰ ਭਗਵਾਨ ਦੱਸਿਆ ਹੈ। ਜਿਸ ਨੂੰ ਲੈ ਕੇ ਲੋਕਾਂ ਵਿਚ ਕਾਫੀ ਰੋਸ ਹੈ।
4 ਮਹੀਨੇ ਬਾਅਦ ਸੋਨੇ ਦੀਆਂ ਕੀਮਤਾਂ 'ਚ ਹੋਇਆ ਜ਼ਬਰਦਸਤ ਵਾਧਾ, ਜਾਣੋ ਅੱਜ ਦਾ ਭਾਅ
NEXT STORY