ਨਵੀਂ ਦਿੱਲੀ- ਕਾਂਗਰਸ ਨੇਤਾ ਅਭਿਸ਼ੇਕ ਮਨੁ ਸਿੰਘਵੀ ਨੇ ਸਾਬਕਾ ਆਈ. ਪੀ. ਐੱਸ. ਅਧਿਕਾਰੀ ਅਤੇ ਟੀਮ ਅੰਨਾ ਦੀ ਅਹਿਮ ਮੈਂਬਰ ਰਹੀ ਕਿਰਨ ਬੇਦੀ 'ਤੇ ਜ਼ੋਰਦਾਰ ਹਮਲਾ ਬੋਲਿਆ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਿਰਨ ਬੇਦੀ ਦਿੱਲੀ ਦੀ ਪੁਲਸ ਕਮਿਸ਼ਨਰ ਨਹੀਂ ਬਣ ਸਕੀ ਤਾਂ ਮੁੱਖ ਮੰਤਰੀ ਕੀ ਬਣੇਗੀ। ਸਿੰਘਵੀ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਭਾਜਪਾ ਹੁਣ 'ਆਪ' ਦੀ ਵੀ ਟੀਮ ਬਣਦੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਅੰਨਾ ਹਜ਼ਾਰੇ ਦੇ ਜਨਲੋਕਪਾਲ ਦੇ ਗਠਨ ਲਈ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਰਵਿੰਦ ਕੇਜਰੀਵਾਲ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਅੰਦੋਲਨ ਕਰਨ ਵਾਲੀ ਕਿਰਨ ਬੇਦੀ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਈ ਹੈ। ਕਿਰਨ ਦੇ ਭਾਜਪਾ 'ਚ ਸ਼ਾਮਲ ਹੋਣ ਦੇ ਨਾਲ ਹੀ ਦਿੱਲੀ ਵਿਧਾਨ ਸਭਾ ਚੋਣਾਂ ਲਈ ਸ਼ਕਤੀ ਪ੍ਰਦਰਸ਼ਨ ਦਾ ਦੌਰ ਸ਼ੁਰੂ ਹੋ ਗਿਆ। ਬੇਦੀ ਭਾਜਪਾ ਦੇ ਰਾਸ਼ਟਰੀ ਚੇਅਰਮੈਨ ਅਮਿਤ ਸ਼ਾਹ ਅਤੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਜ਼ਰੀ 'ਚ ਇੱਥੇ ਭਾਜਪਾ 'ਚ ਸ਼ਾਮਲ ਹੋਈ ਸੀ।
ਕਿਰਨ ਬੇਦੀ ਨਜ਼ਰ ਆਉਣ ਲੱਗੀ ਭਾਜਪਾ ਦੇ ਪੋਸਟਰ 'ਚ
NEXT STORY