ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਸੋਪੋਰ ਸ਼ਹਿਰ ਵਿਚ ਸੁਰੱਖਿਆ ਫੋਰਸਾਂ ਨਾਲ ਐਤਵਾਰ ਨੂੰ ਮੁਕਾਬਲੇ ਦੌਰਾਨ ਦੋ ਅੱਤਵਾਦੀ ਮਾਰੇ ਗਏ। ਇਹ ਅੱਤਵਾਦੀ ਜੈਸ਼-ਏ-ਮੁਹੰਮਦ ਸੰਗਠਨ ਨਾਲ ਜੁੜੇ ਹੋਏ ਸਨ ਅਤੇ ਸੁਰੱਖਿਆ ਫੋਰਸਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਡਿਗਾਇਆ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਫੋਰਸਾਂ ਨੇ ਇਲਾਕੇ 'ਚ ਅੱਤਵਾਦੀਆਂ ਦੀ ਲੁੱਕੇ ਹੋਣ ਦੀ ਖਬਰ ਮਿਲਣ ਤੋਂ ਬਾਅਦ ਸੋਪੋਰ ਦੇ ਸੈਦਪੋਰਾ ਪਿੰਡ ਨੂੰ ਘੇਰ ਲਿਆ।
ਇਹ ਅੱਤਵਾਦੀ ਮਕਾਨ 'ਚ ਲੁੱਕੋ ਹੋਏ ਸਨ ਅਤੇ ਸੁਰੱਖਿਆ ਫੋਰਸ ਉਸ ਮਕਾਨ ਦੇ ਨੇੜੇ ਪਹੁੰਚ ਗਏ।
ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ 'ਤੇ ਗੋਲੀਆਂ ਵਰ੍ਹਾਈਆਂ ਅਤੇ ਸੁਰੱਖਿਆ ਫੋਰਸਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਤੋਂ ਬਾਅਦ ਦੋਹਾਂ ਪੱਖਾਂ ਵਿਚ ਮੁਕਾਬਲਾ ਹੋਇਆ, ਜਿਸ ਵਿਚ ਦੋ ਅੱਤਵਾਦੀ ਮਾਰੇ ਗਏ। ਦੋਹਾਂ ਅੱਤਵਾਦੀਆਂ ਕੋਲ ਭਾਰੀ ਮਾਤਰਾ ਵਿਚ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।
ਸੁਪਰੀਮ ਕੋਰਟ ਨੇ ਵਕੀਲਾਂ ਨੂੰ ਦਿੱਤੀ ਵੱਡੀ ਰਾਹਤ
NEXT STORY