ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਨੂੰ ਸੋਮਵਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਕੇਂਦਰੀ ਮੰਤਰੀ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਤੀਰਥ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਈ। ਤੀਰਥ ਪਿਛਲੀ ਯੂ. ਪੀ. ਏ. ਸਰਕਾਰ 'ਚ ਮਹਿਲਾ ਬਾਲ ਵਿਕਾਸ ਮੰਤਰੀ ਸੀ।
ਉਨ੍ਹਾਂ ਨੇ ਭਾਜਪਾ ਦੇ ਚੇਅਰਮੈਨ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਉਹ ਲੋਕਾਂ ਦੀ ਸੇਵਾ ਕਰਨੀ ਚਾਹੁੰਦੀ ਹੈ ਅਤੇ ਇਹੀ ਕਾਰਨ ਹੈ ਕਿ ਉਨ੍ਹਾਂ ਨੇ ਭਾਜਪਾ ਦਾ ਦਾਮਨ ਫੜਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪਾਰਟੀ 'ਤੇ ਨਿਰਭਰ ਕਰਦਾ ਹੈ ਕਿ ਉਹ ਉਨ੍ਹਾਂ ਨੂੰ ਕੀ ਭੂਮਿਕਾ ਦਿੰਦੀ ਹੈ। ਇਸ ਮੁਲਾਕਾਤ ਦੌਰਾਨ ਦਿੱਲੀ ਭਾਜਪਾ ਦੇ ਚੇਅਰਮੈਨ ਸਤੀਸ਼ ਉਪਾਧਿਆਏ ਵੀ ਮੌਜੂਦ ਸਨ।
'ਕੰਨਿਆ ਭਰੂਣ ਹੱਤਿਆ ਨੂੰ ਮੰਨਿਆ ਜਾਵੇ ਆਨਰ ਕਿਲਿੰਗ'
NEXT STORY