ਬਠਿੰਡਾ- ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਵੀਰਵਾਰ ਨੂੰ ਪੰਜਾਬ 'ਚ 3,300 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ 7 ਰਾਜਮਾਰਗ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ 'ਤੇ ਗਡਕਰੀ ਨੇ ਕਿਹਾ ਕਿ ਐੱਨ.ਡੀ.ਏ. ਸਰਕਾਰ ਸਾਰੇ ਦੇਸ਼ 'ਚ ਚੰਗੀਆਂ ਸੰਪਰਕ ਸਹੂਲਤਾਂ ਉਪਲਬਧ ਕਰਵਾਉਣ ਦੇ ਲਈ ਵਚਨਬੱਧ ਹੈ।
ਗਡਕਰੀ ਨੇ 7 ਰਾਸ਼ਟਰੀ ਰਾਜਮਾਰਗ ਪ੍ਰਾਜੈਕਟਾਂ ਦਾ ਨੀਂਹ ਪੱਥਰ ਇੱਥੇ ਬਟਨ ਦਬਾ ਕੇ ਰੱਖਿਆ। ਉਨ੍ਹਾਂ ਨੇ ਕਿਹਾ ਕਿ ਕੇਂਦਰ ਚੰਗੀਆਂ ਸੰਪਰਕ ਸਹੂਲਤਾਂ ਉਪਲਬਧ ਕਰਵਾਉਣ ਦੇ ਲਈ ਹਰ ਸੰਭਵ ਕੋਸ਼ਿਸ਼ ਕਰੇਗਾ ਤਾਂ ਜੋ ਦੇਸ਼ 'ਚ ਵਿਕਾਸ ਯਨੀਕੀ ਬਣਾਇਆ ਜਾ ਸਕੇ। ਇਸ ਪ੍ਰਾਜੈਕਟ ਦੀ ਕੁਲ ਲੰਬਾਈ 222 ਕਿਲੋਮੀਟਰ ਹੈ ਜਿਨ੍ਹਾਂ 'ਤੇ 3,342 ਕਰੋੜ ਰੁਪਏ ਦੀ ਲਾਗਤ ਆਵੇਗੀ।
ਕੇਅਰਨ ਇੰਡੀਆ ਦਾ ਲਾਭ 53.20 ਫੀਸਦੀ ਘਟਿਆ
NEXT STORY