ਸ਼ੇਰਪੁਰ (ਅਨੀਸ਼)-ਬਲਾਕ ਸ਼ੇਰਪੁਰ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਗ੍ਰਾਟਾਂ ਵੰਡੀਆਂ। ਪਿੰਡ ਕਾਤਰੋਂ ਵਿਖੇ ਹੋਏ ਸੰਗਤ ਦਰਸ਼ਨ ਸਮਾਗਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕੋਈ ਨਸ਼ਾ ਪੈਦਾ ਨਹੀਂ ਹੁੰਦਾ ਅਤੇ ਨਾ ਹੀ ਕੋਈ ਨਸ਼ੇ ਦੀ ਫੈਕਟਰੀ ਹੈ।
ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵਲੋਂ ਪੰਜਾਬ ਨੂੰ ਨਸ਼ੇੜੀ ਕਹਿ ਕੇ ਬਿਨਾਂ ਕਾਰਨ ਬਦਨਾਮ ਕੀਤਾ ਜਾ ਰਿਹਾ ਹੈ ਕਿਉਂਕਿ ਇਹ ਸਾਰੇ ਦੇ ਸਾਰਾ ਨਸ਼ਾ ਬਾਰਡਰਾਂ ਰਾਹੀ ਵਿਦੇਸ਼ ਤੋਂ ਆ ਰਿਹਾ, ਜਿਸ ਨੂੰ ਰੋਕਣ ਲਈ ਸਰਹੱਦਾਂ ਸੀਲ ਕਰਨੀਆਂ ਚਾਹੀਦੀਆਂ ਹਨ ਅਤੇ ਦੂਜੇ ਸੂਬਿਆਂ ਨੂੰ ਵੀ ਨਸ਼ੇ 'ਤੇ ਪਾਬੰਦੀ ਲਗਾਉਣੀ ਚਾਹੀਦੀ ਹੈ।
ਬਾਦਲ ਨੇ ਅੱਗੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਆਤਮ ਨਿਰਭਰ ਹੋਣ ਲਈ ਸਵੈ ਰੁਜਗਾਰ ਪੈਦਾ ਕਰਨ ਲਈ ਡੇਅਰੀ ਪਾਲਣ,ਮੱਛੀ ਪਾਲਣ ਆਦਿ ਸਹਾਇਕ ਧੰਦੇ ਅਪਨਾਉਣੇ ਚਾਹੀਦੇ ਹਨ, ਜਿਸ ਵਿਚ ਪੰਜਾਬ ਸਰਕਾਰ ਵਲੋਂ ਹਰ ਤਰ੍ਹਾਂ ਦੀ ਕਰਜ਼ਿਆਂ ਦੇ ਰੂਪ ਵਿਚ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਵਲੋਂ ਕੈਂਸਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਬੋਲਦਿਆਂ ਕਿਹਾ ਕਿ ਸੂਬੇ ਸਰਕਾਰ ਵਲੋਂ ਕੈਂਸਰ ਦੀ ਬਿਮਾਰੀ ਨੂੰ ਜੜੋ ਖਤਮ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ।
ਸ਼ੇਰਾ ਦਾ ਦਮ ਦੇਖ ਗ੍ਰੇਟ ਖਲੀ ਦੇ ਵੀ ਉੱਡੇ ਹੋਸ਼ (ਦੇਖੋ ਤਸਵੀਰਾਂ)
NEXT STORY