ਬਟਾਲਾ (ਸੈਂਡੀ) : ਪੁਲਸ ਜ਼ਿਲਾ ਬਟਾਲਾ ਅਧੀਨ ਆਉਂਦੇ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ 22 ਲੱਖ ਦੀ ਠੱਗੀ ਮਾਰਨ ਵਾਲੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਡੇਰਾ ਬਾਬਾ ਨਾਨਕ ਦੇ ਏ.ਐਸ.ਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ਵਾਸੀ ਸੁੰਡਲ ਦੇ ਥਾਣਾ ਵਿਖੇ ਰਿਪੋਰਟ ਦਰਜ ਕਰਵਾਈ ਸੀ ਕਿ ਉਸ ਨੇ ਆਪਣੇ ਲੜਕੇ ਨੂੰ ਕੈਨੇਡਾ ਭੇਜਣ ਵਾਲੇ ਕੁਲਦੀਪ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਰੱਤਾ ਨੂੰ 22 ਲੱਖ ਰੁਪਿਆ ਦਿੱਤਾ ਨਾ ਤਾਂ ਉਸ ਨੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਦਿੱਤੇ ਅਤੇ ਨਾ ਹੀ ਪਾਸਪੋਰਟ ਵਾਪਸ ਕੀਤਾ। ਏ.ਐਸ.ਆਈ ਨੇ ਦੱਸਿਆ ਕਿ ਬਲਵਿੰਦਰ ਸਿੰਘ ਦੇ ਬਿਆਨਾਂ 'ਤੇ ਥਾਣਾ ਡੇਰਾ ਬਾਬਾ ਨਾਨਕ ਵਿਖੇ ਉਕਤ ਵਿਅਕਤੀ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।
ਮੁੱਖ ਮੰਤਰੀ ਬਾਦਲ ਦੇ ਪੈਰੀਂ ਪਈ ਕਿਰਨ ਖੇਰ
NEXT STORY