ਨਵੀਂ ਦਿੱਲੀ- ਭ੍ਰਿਸ਼ਟਾਚਾਰ ਵਿਰੁੱਧ ਅੰਦੋਲਨ ਚਲਾਉਣ ਵਾਲੇ ਸਮਾਜਿਕ ਵਰਕਰ ਅੰਨਾ ਹਜ਼ਾਰੇ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਅੰਨਾ ਨੇ ਕਾਲੇ ਧਨ ਦੇ ਮੁੱਦੇ ਨੂੰ ਲੈ ਕੇ ਮੋਦੀ ਸਰਕਾਰ 'ਤੇ ਵਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਚੋਣਾਂ ਦੌਰਾਨ ਕਾਲਾ ਧਨ ਵਾਪਸ ਲਿਆਉਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਨੇ ਇਹ ਵਾਅਦਾ ਪੂਰਾ ਨਹੀਂ ਕੀਤਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਹਰ ਆਦਮੀ ਦੇ ਖਾਤੇ ਵਿਚ 15 ਲੱਖ ਰੁਪਏ ਆਉਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ 15 ਲੱਖ ਤਾਂ ਦੂਰ 15 ਰੁਪਏ ਵੀ ਨਹੀਂ ਮਿਲੇ। ਸੱਤਾ ਵਿਚ ਆਉਂਦੇ ਹੀ ਮੋਦੀ ਸਰਕਾਰ ਨੇ ਇਸ ਮੁੱਦੇ ਬਾਰੇ ਵਿਸ਼ੇਸ਼ ਜਾਂਚ ਟੀਮ ਬਣਾਉਣ ਦਾ ਐਲਾਨ ਕੀਤਾ ਹੈ। ਵਿਰੋਧੀ ਪਾਰਟੀਆਂ ਕਾਲੇ ਧਨ ਨੂੰ ਲੈ ਕੇ ਸਰਕਾਰ ਨੂੰ ਘੇਰਦੀਆਂ ਰਹੀਆਂ। ਅੰਨਾ ਨੇ ਕਿਹਾ ਕਿ ਹੁਣ ਲੋਕਾਂ ਨੂੰ ਸਮਝ ਆ ਗਿਆ ਹੈ ਕਿ ਉਨ੍ਹਾਂ ਨੂੰ ਧੋਖਾ ਦਿੱਤਾ ਗਿਆ ਹੈ। ਉਹ ਉਨ੍ਹਾਂ ਨੂੰ ਸਬਕ ਸਿਖਾਉਣਗੇ, ਜਿਵੇਂ ਕਾਂਗਰਸ ਨੂੰ ਸਿਖਾਇਆ ਸੀ।
ਅੰਨਾ 'ਤੇ ਡੋਰੇ ਪਾ ਰਹੀ ਆਮ ਆਦਮੀ ਪਾਰਟੀ
NEXT STORY