ਬਟਾਲਾ-ਬਟਾਲਾ 'ਚ 3 ਮਹੀਨੇ ਪਹਿਲਾਂ ਹੋਈ ਲਵ ਮੈਰਿਜ ਦਾ ਉਸ ਸਮੇਂ ਖੌਫਨਾਕ ਅੰਤ ਹੋ ਗਿਆ, ਜਦੋਂ ਪਤਨੀ ਤੋਂ ਤੰਗ ਆਏ ਪਤੀ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਅਵਤਾਰ ਸਿੰਘ ਪੁੱਤਰ ਵਾਸੀ ਪਿੰਡ ਚੈਨੇਵਾਲ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਬੇਟੇ ਮਨਪ੍ਰੀਤ ਸਿੰਘ ਨੇ ਆਪਣੀ ਮਰਜ਼ੀ ਨਾਲ ਸੁਖਵਿੰਦਰ ਕੌਰ ਪੁੱਤਰੀ ਦਰਸ਼ਨ ਸਿੰਘ ਵਾਸੀ ਮੁਕਤਸਰ ਨਾਲ ਲਵ ਮੈਰਿਜ ਕਰਵਾਈ ਸੀ।
ਵਿਆਹ ਤੋਂ 2-3 ਮਹੀਨੇ ਬਾਅਦ ਹੀ ਮਨਪ੍ਰੀਤ ਦਾ ਆਪਣੀ ਪਤਨੀ ਨਾਲ ਕਲੇਸ਼ ਹੋਣ ਲੱਗ ਪਿਆ ਕਿਉਂਕਿ ਉਹ ਉਸ ਨੂੰ ਮੁਕਤਸਰ ਵਿਖੇ ਰਹਿਣ ਲਈ ਕਹਿੰਦੀ ਸੀ ਪਰ ਮਨਪ੍ਰੀਤ ਇਸ ਗੱਲ ਲਈ ਤਿਆਰ ਨਹੀਂ ਸੀ। ਇਸ ਤੋਂ ਪਰੇਸ਼ਾਨ ਹੋ ਕੇ ਹੀ ਮਨਪ੍ਰੀਤ ਨੇ ਪੱਖੇ ਨਾਲ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ।ਉਕਤ ਮਾਮਲੇ ਸਬੰਧੀ ਥਾਣਾ ਮੁਖੀ ਸੁਖਇੰਦਰ ਸਿੰਘ ਨੇ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਅਵਤਾਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਸੁਖਵਿੰਦਰ ਕੌਰ ਸਮੇਤ 3 ਜਣਿਆਂ ਵਿਰੁੱਧ ਮਾਮਲਾ ਦਰਜ ਕਰਕੇ ਮਨਪ੍ਰੀਤ ਦੀ ਪਤਨੀ ਸੁਖਵਿੰਦਰ ਕੌਰ ਨੂੰ ਗ੍ਰਿਫਤਾਰ ਕਰ ਲਿਆ ਹੈ।
ਅਗਵਾ ਪੁੱਤਰ ਮਿਲਿਆ ਤਾਂ ਰਿਹਾ ਨਾ ਮਾਂ ਦੀ ਖੁਸ਼ੀ ਦਾ ਠਿਕਾਣਾ (ਦੇਖੋ ਤਸਵੀਰਾਂ)
NEXT STORY