ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਹੋਏ ਜ਼ਿਆਦਾਤਰ ਐਗਜਿਟ ਪੋਲ ਵਿਚ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਣ ਦੇ ਅਨੁਮਾਨਾਂ ਦੇ ਬਾਵਜੂਦ ਭਾਰਤੀ ਜਨਤਾ ਪਾਰਟੀ ਨੇ ਉਮੀਦ ਜਤਾਈ ਹੈ ਕਿ ਚੋਣ ਨਤੀਜੇ ਉਸਦੇ ਪੱਖ ਵਿਚ ਹੀ ਰਹਿਣਗੇ।
ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਇਥੇ ਪੱਤਰਕਾਰਾਂ ਨੂੰ ਕਿਹਾ,'ਦਿੱਲੀ ਦੀਆਂ ਚੋਣਾਂ ਉਨ੍ਹਾਂ ਦੀ ਪਾਰਟੀ ਦੇ ਪੱਖ ਵਿਚ ਰਹਿਣਗੀਆਂ। ਅਜੇ ਕਿਸੇ ਵੀ ਨਤੀਜੇ 'ਤੇ ਪਹੁੰਚਣਾ ਜਲਦਬਾਜ਼ੀ ਹੋਵੇਗੀ। ਸਾਰਿਆਂ ਨੂੰ ਨਤੀਜੇ ਆਉਣ ਦੀ ਉਡੀਕ ਕਰਨੀ ਚਾਹੀਦੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਭਾਜਪਾ ਦੀ ਮੁਖ ਮੰਤਰੀ ਅਹੁਦੇ ਦੀ ਉਮੀਦਵਾਰ ਕਿਰਨ ਬੇਦੀ ਅਤੇ ਕੁਝ ਹੋਰ ਨੇਤਾਵਾਂ ਦੇ ਨਾਲ ਮੀਟਿੰਗ ਕੀਤੀ। ਓਧਰ ਸ਼੍ਰੀਮਤੀ ਬੇਦੀ ਨੇ ਵੀ ਅੱਜ ਦੋਹਰਾਇਆ ਕਿ ਜੇਕਰ ਚੋਣਾਂ ਵਿਚ ਪਾਰਟੀ ਨੂੰ ਸਫਲਤਾ ਨਹੀਂ ਮਿਲਦੀ ਹੈ ਤਾਂ ਉਹ ਇਸ ਦੀ ਜ਼ਿੰਮੇਵਾਰੀ ਲਵੇਗੀ। ਇਸੇ ਦੌਰਾਨ ਭਾਜਪਾ ਦੇ ਅੰਦਰੂਨੀ ਸਰਵੇ ਦੇ ਮੁਤਾਬਕ ਪਾਰਟੀ ਨੂੰ 34 ਸੀਟਾਂ ਮਿਲਣ ਦਾ ਅਨੁਮਾਨ ਹੈ।
ਪਤਨੀ ਨੂੰ ਗੁਜ਼ਾਰਾ ਭੱਤਾ ਨਾ ਦੇਣਾ ਆਰਥਿਕ ਤਸੀਹੇ ਦੇਣ ਦੇ ਬਰਾਬਰ : ਅਦਾਲਤ
NEXT STORY