ਕੋਇੰਬਟੂਰ(ਭਾਸ਼ਾ)— ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਹੁਣ ਜਾਂ ਨੇੜ ਭਵਿੱਖ ਵਿਚ ਕੋਈ ਸਿਆਸੀ ਪਾਰਟੀ ਬਣਾਉਣ ਦੀ ਸੰਭਾਵਨਾ ਤੋਂ ਅੱਜ ਇਨਕਾਰ ਕੀਤਾ। ਗੁਰਮੀਤ ਰਾਮ ਰਹੀਮ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬਚਪਨ ਤੋਂ ਹੀ ਉਨ੍ਹਾਂ ਦੀ ਰੁਚੀ ਰਾਜਨੀਤੀ ਵਿਚ ਨਹੀਂ ਸੀ। ਉਨ੍ਹਾਂ ਨੇ ਕਿਹਾ, '' ਸਿਆਸੀ ਪਾਰਟੀ ਗਠਿਤ ਕਰਨ ਦਾ ਕੋਈ ਵਿਚਾਰ ਨਹੀਂ ਹੈ। ਮੈਂ ਜਿਸ ਤਰ੍ਹਾਂ ਲੋਕਾਂ ਦੀ ਸੇਵਾ ਕਰ ਰਿਹਾ ਹਾਂ, ਉਸ ਤੋਂ ਮੈਂ ਖੁਸ਼ ਹਾਂ।'' ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਹਮਾਇਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੈਰੋਕਾਰਾਂ ਦੇ ਇਕ ਤਬਕੇ ਨੇ ਮਹਿਲਾਵਾਂ 'ਤੇ ਅੱਤਿਆਚਾਰ ਬੱਚੀਆਂ ਦੀ ਭਰੂਣ ਹੱਤਿਆ ਅਤੇ ਡਰੱਗ ਮਾਫੀਆ ਵਰਗੇ ਮੁੱਦਿਆਂ ਨਾਲ ਮੁਕਾਬਲੇ ਲਈ ਇਕ ਮੈਮੋਰੰਡਮ ਤਿਆਰ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਸਿਰਫ ਭਾਜਪਾ ਦੇ ਵਿਧਾਇਕਾਂ ਨੇ ਇਸ 'ਤੇ ਦਸਤਖਤ ਕੀਤੇ ਹਨ। ਕਾਂਗਰਸ ਅਤੇ ਆਮ ਆਦਮੀ ਪਾਰਟੀ ਇਸ ਦੀ ਹਮਾਇਤ ਵਿਚ ਅੱਗੇ ਨਹੀਂ ਆਈਆਂ। ਇਸ ਲਈ ਵਰਕਰਾਂ ਨੇ ਭਾਜਪਾ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ। ਆਪਣੀ ਵਾਦ ਵਿਵਾਦ ਵਾਲੀ ਫਿਲਮ 'ਮੈਸੰਜਰ ਆਫ ਗੌਡ' ਨੂੰ ਮਨਜ਼ੂਰੀ ਦਿਵਾਉਣ ਲਈ ਕਥਿਤ ਤੌਰ 'ਤੇ ਸੱਤਾਧਾਰੀ ਦਲ ਦੀ ਹਮਾਇਤ ਕਰਨ ਨਾਲ ਜੁੜੀਆਂ ਰਿਪੋਰਟਾਂ ਵਾਲੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਉਨ੍ਹਾਂ ਨੇ ਕਿਹਾ ਕਿ ਇਸ ਵਿਚ ਕੋਈ ਸਿਆਸੀ ਦਖਲ-ਅੰਦਾਜ਼ੀ ਨਹੀਂ ਸੀ ਅਤੇ ਇਕ ਟ੍ਰਿਬਿਊਨਲ ਨੇ ਇਸ ਨੂੰ ਰਿਲੀਜ਼ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ।
8 ਸਾਲਾ ਲੜਕੀ ਨਾਲ 62 ਸਾਲਾ ਵਿਅਕਤੀ ਨੇ ਕੀਤਾ ਜਬਰ-ਜ਼ਨਾਹ
NEXT STORY