ਨਵੀਂ ਦਿੱਲੀ- ਵਿੱਤ ਮੰਤਰੀ ਅਰੁਣ ਜੇਟਲੀ ਨੇ ਕਿਹਾ ਹੈ ਕਿ ਪਿਛਲੇ 7-8 ਮਹੀਨਿਆਂ ਦੇ ਦੌਰਾਨ ਕਾਲਾ ਧਨ ਮਾਮਲੇ 'ਚ ਕਾਫੀ ਤਰੱਕੀ ਹੋਈ ਹੈ ਅਤੇ ਬਹੁਤ ਸਾਰੇ ਖਾਤਾਧਾਰਕਾਂ ਦੀ ਪਛਾਣ ਕੀਤੀ ਗਈ ਹੈ। ਇਕ ਅੰਗਰੇਜ਼ੀ ਅਖਬਾਰ 'ਚ ਸੋਮਵਾਰ ਨੂੰ ਵਿਦੇਸ਼ੀ ਬੈਂਕਾਂ 'ਚ ਕਾਲਾ ਧਨ ਰੱਖਣ ਵਾਲੇ ਕੁਝ ਲੋਕਾਂ ਦੇ ਨਾਂ ਪ੍ਰਕਾਸ਼ਤ ਹੋਣ ਤੋਂ ਬਾਅਦ ਜੇਟਲੀ ਨੇ ਮੀਡੀਆ ਨੂੰ ਦੱਸਿਆ ਕਿ ਹੁਣ ਜੋ ਨਾਂ ਸਾਹਮਣੇ ਆਏ ਹਨ ਉਸ ਦੀ ਜਾਣਕਾਰੀ ਸਰਕਾਰ ਨੂੰ ਸੀ।
ਉਨ੍ਹਾਂ ਨੇ ਕਿਹਾ ਕਿ ਕਾਲਾ ਧਨ ਮਾਮਲੇ 'ਤੇ ਗਠਤ ਕੀਤੀ ਗਈ ਵਿਸ਼ੇਸ਼ ਜਾਂਚ ਕਮੇਟੀ ਜਾਂਚ ਕਰਨ 'ਚ ਲੱਗੀ ਹੋਈ ਹੈ। ਸ਼੍ਰੀ ਜੇਟਲੀ ਨੇ ਦੱਸਿਆ ਕਿ ਵਿਦੇਸ਼ੀ ਬੈਂਕਾਂ 'ਚ ਖਾਤਾ ਰੱਖਣ ਵਾਲੇ 350 ਖਾਤਾਧਾਰਕਾਂ ਦੀ ਪਛਾਣ ਪੂਰੀ ਕਰ ਲਈ ਗਈ ਹੈ। ਉਨ੍ਹਾਂ ਨੇ ਕਿਹਾ ਕਿ 7-8 ਮਹੀਨਿਆਂ ਦੇ ਦੌਰਾਨ ਕਾਲਾ ਧਨ ਮਾਮਲੇ 'ਚ ਕਾਰਵਾਈ ਕੀਤੀ ਗਈ ਹੈ ਅਤੇ ਉਸ ਨਾਲ ਖਾਤਾਧਾਰਕਾਂ ਦੀ ਪਛਾਣ ਹੋਈ ਹੈ। ਅੰਗਰੇਜ਼ੀ ਅਖਬਾਰ ਨੇ ਲਗਭਗ 60 ਲੋਕਾਂ ਦੇ ਨਾਂ ਪ੍ਰਕਾਸ਼ਤ ਕੀਤੇ ਹਨ ਜਿਸ 'ਚ ਉਦਯੋਗਪਤੀ, ਨੇਤਾ ਅਤੇ ਹੋਰ ਲੋਕ ਸ਼ਾਮਲ ਹਨ। ਸ਼੍ਰੀ ਜੇਟਲੀ ਨੇ ਕਿਹਾ ਕਿ ਸੂਚੀ 'ਚ ਜਿਨ੍ਹਾਂ ਹੋਰ ਲੋਕਾਂ ਦੇ ਨਾਂ ਦਿੱਤੇ ਗਏ ਹਨ ਉਨ੍ਹਾਂ ਦੀ ਵੀ ਜਾਂਚ ਕੀਤੀ ਜਾਵੇਗੀ।
ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ 286 ਅੰਕ ਕਮਜ਼ੋਰ
NEXT STORY