ਇਸਲਾਮਾਬਾਦ— ਪਾਕਿਸਤਾਨ ਦੇ ਪੇਸ਼ਾਵਰ ਵਿਚ ਫੌਜ ਦੇ ਸਕੂਲ 'ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ ਅਤੇ ਕਈਆਂ ਨੂੰ ਫੜ ਕੇ ਜੇਲ੍ਹਾਂ ਵਿਚ ਬੰਦ ਕਰ ਦਿੱਤਾ ਗਿਆ ਹੈ। ਪਾਕਿਸਤਾਨ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਕਿ ਬੱਚਿਆਂ ਨੂੰ ਮਾਰਨ ਵਾਲੇ ਕਿਸੇ ਵੀ ਅੱਤਵਾਦੀ ਨੂੰ ਨਾ ਛੱਡਣ ਦੀ ਜੋ ਗੱਲ ਅਸੀਂ ਕਹੀ ਸੀ ਉਸ ਨੂੰ ਪੂਰੀ ਕਰ ਦਿੱਤਾ ਹੈ।
ਪਾਕਿਸਤਾਨੀ ਫੌਜ ਨੇ ਦੱਸਿਆ ਹੈ ਕਿ ਬੱਚਿਆਂ ਦੀ ਜਾਨ ਲੈਣ ਵਾਲੇ ਜ਼ਿਆਦਾਤਰ ਫੌਜੀ ਮਾਰੇ ਗਏ ਹਨ ਅਤੇ ਕਈਆਂ ਦੀ ਗ੍ਰਿਫਤਾਰੀ ਹੋ ਗਈ ਹੈ।
ਫੌਜ ਦੇ ਬੁਲਾਰੇ ਅਸਿਮ ਬਾਜਵਾ ਨੇ ਪ੍ਰੈੱਸ ਦੇ ਸੰਮੇਲਨ ਦੌਰਾਨ ਕਿਹਾ ਕਿ 27 ਅੱਤਵਾਦੀ ਹਮਲੇ ਦੀ ਯੋਜਨਾ ਅਤੇ ਇਸ ਨੂੰ ਪੂਰਾ ਕਰਨ ਵਿਚ ਸ਼ਾਮਲ ਸਨ। ਇਨ੍ਹਾਂ 'ਚੋਂ 9 ਨੂੰ ਮਾਰ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਛੇ ਅੱਤਵਾਦੀਆਂ ਨੂੰ ਪਾਕਿਸਤਾਨ ਅਤੇ ਛੇ ਨੂੰ ਅਫਗਾਨਿਸਤਾਨ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਫੜੇ ਗਏ ਅੱਤਵਾਦੀਆਂ ਨੇ ਖੁਲਾਸਾ ਕੀਤਾ ਹੈ ਕਿ ਉਹ ਹੋਰ ਹਮਲਿਆਂ ਵਿਚ ਵੀ ਸ਼ਾਮਲ ਰਹੇ ਹਨ।
ਆਸਿਮ ਬਾਜਵਾ ਨੇ ਕਿਹਾ ਕਿ ਅਫਗਾਨਿਸਤਾਨ ਪਾਕਿਸਤਾਨ ਵਿਚ ਹਮਲਿਆਂ ਵਿਚ ਸ਼ਾਮਲ ਰਹੇ ਅੱਤਵਾਦੀਆਂ ਨੂੰ ਉਨ੍ਹਾਂ ਨੂੰ ਸੌਂਪ ਦੇਵੇ। ਬਾਜਵਾ ਨੇ ਦੱਸਿਆ ਕਿ ਹਮਲਾ ਫਜ਼ਲਉੱਲਾ ਦੇ ਹੁਕਮਾਂ 'ਤੇ ਕੀਤਾ ਗਿਆ ਸੀ। ਉਸ ਨੇ ਹਮਲੇ ਦੇ ਲਈ ਛੇ ਆਤਮਘਾਤੀ ਹਮਲਾਵਰਾਂ ਨੂੰ ਚੁਣਿਆ ਸੀ। 17 ਦਸੰਬਰ ਨੂੰ ਪਾਕਿਸਤਾਨ ਸਰਕਾਰ ਨੇ ਅੱਤਵਾਦ ਨਾਲ ਸੰਬੰਧਤ ਮਾਮਲਿਆਂ 'ਤੇ ਫਾਂਸੀ 'ਤੇ ਲੱਗੀ ਰੋਕ ਹਟਾ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਤੱਕ ਇਨ੍ਹਾਂ ਮਾਮਲਿਆਂ ਵਿਚ ਦੋਸ਼ੀ ਠਹਿਰਾਏ ਗਏ ਕਈ ਅੱਤਵਾਦੀਆਂ ਨੂੰ ਫਾਂਸੀ ਦਿੱਤੀ ਜਾ ਚੁੱਕੀ ਹੈ।
ਜ਼ਿਕਰਯੋਗ ਹੈ ਕਿ 16 ਦਸੰਬਰ ਨੂੰ ਪੇਸ਼ਾਵਰ ਦੇ ਆਰਮੀ ਸਕੂਲ 'ਤੇ ਪਾਕਿਸਤਾਨ ਤਾਲਿਬਾਨ ਦੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਸੀ, ਜਿਸ ਵਿਚ 140 ਸਕੂਲੀ ਬੱਚਿਆਂ ਸਮੇਤ 150 ਲੋਕਾਂ ਦੀ ਮੌਤ ਹੋ ਗਈ ਸੀ। ਤਾਲਿਬਾਨ ਨੇ ਇਹ ਹਮਲਾ ਉੱਤਰੀ ਵਜ਼ੀਰਿਸਤਾਨ ਵਿਚ ਅੱਤਵਾਦੀਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਜਵਾਬ ਵਿਚ ਕੀਤਾ ਸੀ।
6 ਦਿਨ ਦੀ ਬੱਚੀ ਜਿੱਤ ਗਈ ਜ਼ਿੰਦਗੀ ਦੀ ਸਭ ਤੋਂ ਵੱਡੀ ਜੰਗ (ਦੇਖੋ ਤਸਵੀਰਾਂ)
NEXT STORY