ਮਿਲਾਨ/ਇਟਲੀ (ਸਾਬੀ ਚੀਨੀਆ)-ਦਿੱਲੀ ਵਿਧਾਨ ਸਭਾ ਚੋਣਾਂ ਜਿੱਤ ਕੇ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੇ ਮੰਤਰੀ ਮੰਡਲ ਗਠਨ ਤੋਂ ਬਾਅਦ ਸਿੱਖਾਂ 'ਚ ਦੇਖੀ ਜਾ ਰਹੀ ਨਿਰਾਸ਼ਾ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦੇ ਹੋਏ ਇੰਡੀਅਨ ਓਵਰਸੀਜ਼ ਕਾਂਗਰਸ ਇਟਲੀ ਦੇ ਪ੍ਰਧਾਨ ਕਰਮਜੀਤ ਸਿੰਘ ਢਿੱਲੋਂ ਨੇ ਆਖਿਆ ਹੈ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਮੰਤਰੀ ਮੰਡਲ 'ਚ ਕਿਸੇ ਸਿੱਖ ਆਗੂਆਂ ਨੂੰ ਨਾ ਸ਼ਾਮਲ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਾਹ 'ਤੇ ਚੱਲਣ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਕਾਂਗਰਸ ਸਰਕਾਰ ਦੌਰਾਨ ਜਿੱਥੇ ਸਿੱਖਾਂ ਨੂੰ ਵਿਸ਼ੇਸ਼ ਅਹੁਦੇ ਦਿੱਤੇ ਗਏ ਸਨ, ਉਥੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਾਂਗਰਸ ਪਾਰਟੀ 'ਚ ਹੁੰਦੇ ਹੋਏ ਆਪਣੀ ਯੋਗਤਾ ਦੇ ਬਲਬੂਤੇ ਦਸ ਸਾਲ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਰਹਿ ਕੇ ਸਿੱਖ ਕੌਮ ਦਾ ਮਾਣ ਵਧਾਇਆ।
ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਵਿਦੇਸ਼ਾਂ 'ਚ ਬੈਠੇ ਸਿੱਖਾਂ ਨੇ ਸ਼ੋਸ਼ਲ ਮੀਡੀਆ ਅਤੇ ਹੋਰ ਤਰੀਕਿਆਂ ਨਾਲ ਆਮ ਆਦਮੀ ਪਾਰਟੀ ਤੇ ਅਰਵਿੰਦ ਕੇਜਰੀਵਾਲ ਦੀ ਡੱਟਵੀਂ ਹਮਾਇਤ ਦੇ ਨਾਲ-ਨਾਲ ਉਨ੍ਹਾਂ ਦੀ ਜਿੱਤ ਦੇ ਜਸ਼ਨ ਵੀ ਮਨਾਏ।ਪਰ ਕੇਜਰੀਵਾਲ ਨੇ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਣ ਮੌਕੇ ਮੰਤਰੀ ਮੰਡਲ 'ਚ ਕਿਸੇ ਵੀ ਸਿੱਖ ਆਗੂ ਨੂੰ ਨਾ ਲੈਕੇ ਕਿ ਸਿੱਖਾਂ ਨਾਲ ਬੇਇਨਸਾਫੀ ਕੀਤੀ ਹੈ। ਢਿੱਲੋ ਨੇ ਕੇਂਦਰ ਸਰਕਾਰ ਦੀ ਉਦਾਹਰਨ ਦਿੰਦੇ ਹੋਏ ਕਿਹਾ ਕਿ ਇਸ ਵੇਲੇ ਭਾਜਪਾ ਸਰਕਾਰ 'ਚ ਵੀ ਕੋਈ ਸਿੱਖ ਆਗੂ ਕਿਸੇ ਉੱਚ ਅਹੁਦੇ 'ਤੇ ਨਹੀ ਹੈ ਠੀਕ ਉਸੇ ਤਰ੍ਹਾਂ ਅਰਵਿੰਦ ਕੇਜਰੀਵਾਲ ਨੇ ਆਪਣੇ ਮੰਤਰੀ ਮੰਡਲ 'ਚ ਕਿਸੇ ਸਿੱਖ ਚਿਹਰੇ ਨੂੰ ਨਾ ਲੈਕੇ ਸਿੱਖਾਂ ਨਾਲ ਬੇਇਨਸਾਫੀ ਕੀਤੀ ਹੈ।ਜੋ ਸਿੱਖਾਂ ਲਈ ਸੋਚਣ ਵਾਲੀ ਗੱਲ ਹੈ, ਜਦੋਂ ਕਿ ਸਰਕਾਰ ਵਿਚ ਆਗੂ ਹੀ ਨਾ ਹੋਣਗੇ ਤੇ ਸਿੱਖ ਕੌਮ ਲਈ ਇਨਸਾਫ ਦੀ ਅਵਾਜ਼ ਕੌਣ ਉਠਾਵੇਗਾ।
ਕੀ ਹੈ ਆਈ. ਐੱਸ. ਦੀ ਕਾਲੀ ਕਮਾਈ ਦਾ ਰਾਜ? (ਦੇਖੋ ਤਸਵੀਰਾਂ)
NEXT STORY