ਜਲੰਧਰ-ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਿਛਲੇ ਦਿਨੀਂ ਨਗਰ ਕੌਂਸਲ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਮੌਕੇ ਅਕਾਲੀ ਧਿਰ ਦੇ ਕੁਝ ਆਗੂਆਂ 'ਤੇ ਅੜਚਨ ਪਾ ਕੇ ਕਾਂਗਰਸੀਆਂ ਦੇ ਕਾਗਜ਼ ਦਾਖਲ ਨਾ ਹੋਣ ਦੇਣ ਅਤੇ ਕੁੱਟਮਾਰ ਦੀ ਘਟਨਾ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ।
ਦੂਜੇ ਪਾਸੇ ਅਕਾਲੀ ਦਲ ਦੇ ਹਲਕਾ ਇੰਚਾਰਜ ਸ. ਵਰਦੇਵ ਸਿੰਘ ਮਾਨ ਦਾ ਦਾਅਵਾ ਹੈ ਕਿ ਕਿਸੇ ਵੀ ਅਕਾਲੀ ਵਰਕਰ ਨੇ ਕਿਸੇ ਨੂੰ ਵੀ ਨਾਮਜ਼ਦਗੀ ਕਾਗਜ਼ ਦਾਖਲ ਕਰਨ ਤੋਂ ਨਹੀਂ ਰੋਕਿਆ, ਸਗੋਂ ਕਾਂਗਰਸ ਦੀ ਮਾੜੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਉਸ ਵਲੋਂ ਚੋਣ ਲੜਨ ਲਈ ਉਮੀਦਵਾਰ ਹੀ ਤਿਆਰ ਨਹੀਂ ਹੋ ਰਹੇ। ਹੁਣ ਹਲਕਾ ਵਿਧਾਇਕ ਡਰਾਮੇਬਾਜ਼ੀ ਕਰਕੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਪੰਜਾਬ ਪੁਲਸ ਦੇ ਜਵਾਨਾਂ ਦੇ ਸਿਰਾਂ ਤੋਂ ਲੱਥਣੀਆਂ ਚਾਹੀਦੀਆਂ ਨੇ ਪੱਗਾਂ!
NEXT STORY