ਮੋਗਾ (ਪਵਨ ਗਰੋਵਰ)- ਮੋਗਾ ਜਿਲੇ ਦੇ ਬਾਬੇਕੇ ਕਾਲਜ ਆਫ ਨਰਸਿੰਗ 'ਚ ਬੀ.ਐਸ.ਈ. ਨਰਸਿੰਗ ਦੀ ਪੜ੍ਹਾਈ ਕਰ ਰਹੇ ਇੱਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਅਤੇ ਉਸਦੀ ਲਾਸ਼ ਖੇਤਾਂ 'ਚ ਸੁੱਟ ਦਿੱਤੀ। ਉਕਤ 22 ਸਾਲਾਂ ਨੌਜਵਾਨ ਜਿਲੇ ਦੇ ਪਿੰਡ ਗੰਜੀ ਗੁਲਾਬ ਸਿੰਘ ਵਾਲਾ ਦਾ ਰਹਿਣ ਵਾਲਾ ਸੀ।
ਇਸ ਸਬੰਧੀ ਬਾਘਾਪੁਰਾਣਾ ਪੁਲਸ ਨੇ ਮ੍ਰਿਤਕ ਨੌਜਵਾਨ ਮਨਦੀਪ ਸਿੰਘ ਦੀ ਮਾਤਾ ਅਮਰਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ ਥਾਣਾ ਬਾਘਾਪੁਰਾਣਾ ਵਿਖੇ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਹੈ।
ਸਾਬਕਾ ਭਾਜਪਾ ਮੰਤਰੀ ਦਾ ਪੁੱਤਰ ਟਰੇਨ ਦੀ ਟੱਕਰ 'ਚ ਸ਼ਾਮਲ
NEXT STORY