ਬਠਿੰਡਾ : ਸ਼ਹਿਰ ਦੇ ਮੁਲਤਾਨੀਆ ਬਾਈਪਾਸ 'ਤੇ ਇਕ ਟੈਂਪੂ ਚਾਲਕ ਦੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦੀ ਵਾਰਦਾਤ ਸਾਹਮਣੇ ਆਈ ਹੈ। ਜਿਸ ਦਾ ਕਤਲ ਕਰਨ ਤੋਂ ਬਾਅਦ ਦੋਸ਼ੀਆਂ ਨੇ ਉਸ ਦੀ ਲਾਸ਼ ਨੂੰ ਝਾੜੀਆਂ ਵਿਚ ਸੁੱਟ ਦਿੱਤਾ। ਸਵੇਰ ਹੋਣ 'ਤੇ ਜਦੋਂ ਉਕਤ ਕਤਲ ਦੀ ਸੂਚਨਾ ਪੁਲਸ ਨੂੰ ਮਿਲੀ ਤਾਂ ਮੌਕੇ 'ਤੇ ਪਹੁੰਚ ਕੇ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾਇਆ।
ਪੁਲਸ ਨੇ ਗੱਲਬਾਤ ਦੌਰਾਨ ਦੱਸਿਆ ਕਿ ਕਤਲ ਕੀਤੇ ਗਏ ਵਿਅਕਤੀ ਦੀ ਪਛਾਣ ਕਰ ਲਈ ਗਈ ਹੈ ਪਰ ਦੇਰ ਰਾਤ ਹੋਏ ਇਸ ਕਤਲ ਦੇ ਕਾਰਨਾਂ ਦਾ ਅਜੇ ਤਕ ਕੋਈ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਚੋਰਾਂ ਦੀ ਘਟੀਆ ਕਰਤੂਤ, ਗੁਰਦੁਆਰੇ ਦਾ ਚੜ੍ਹਾਵਾ ਵੀ ਨਾ ਛੱਡਿਆ
NEXT STORY