ਬਟਾਲਾ-ਬਟਾਲਾ 'ਚ ਅਕਾਲੀ ਦਲ ਅਤੇ ਭਾਜਪਾ ਪਾਰਟੀ ਦੇ ਲੋਕਾਂ ਵਿਚਕਾਰ ਹੋਈ ਖੂਨੀ ਝੜਪ ਦੇ ਮਾਮਲੇ 'ਚ ਕਾਰਵਾਈ ਕਰਦੇ ਹੋਏ ਪੁਲਸ ਥਾਣਾ ਸਿਵਲ ਲਾਈਨ 'ਚ ਅਕਾਲੀ ਦਲ ਦੇ ਉਮੀਦਵਾਰ ਅਤੇ ਉਸ ਦੇ ਭਰਾ ਅਤੇ ਬੇਟੇ ਸਮੇਤ ਕਈ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੁਲਸ ਵਲੋਂ ਅਜੇ ਤੱਕ ਇਸ ਮਾਮਲੇ ਸੰਬੰਧੀ ਕਿਸੇ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ। ਇਸ ਝੜਪ 'ਚ ਭਾਜਪਾ ਦੇ ਦੋ ਉਮੀਦਵਾਰ ਗੰਭੀਰ ਤੌਰ 'ਤੇ ਜ਼ਖਮੀ ਹੋਏ ਸਨ ਅਤੇ ਭਾਜਪਾ ਪਾਰਟੀ ਦੇ ਸਮਰਥਕਾਂ ਵਲੋਂ ਪੁਲਸ ਖਿਲਾਫ ਵੀ ਕਾਰਵਾਈ ਨਾ ਕਰਨ ਕਾਰਨ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।
ਘਰੋਂ ਗਿਆ ਪਰ ਵਾਪਸ ਨਹੀਂ ਆਇਆ
NEXT STORY