ਫਿਰੋਜ਼ਪੁਰ (ਕੁਮਾਰ)-ਥਾਣਾ ਰੇਲਵੇ ਪੁਲਸ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਵਿਜੈ ਕੁਮਾਰ ਦੀ ਅਗਵਾਈ ਵਿਚ ਪੁਲਸ ਨੇ ਚੋਰੀ ਦੇ 2 ਮੋਟਰਸਾਈਕਲਾਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਵਿਜੈ ਕੁਮਾਰ ਨੇ ਦੱਸਿਆ ਕਿ ਫਿਰੋਜ਼ਪੁਰ ਛਾਉਣੀ ਦੇ ਰੇਲਵੇ ਸਟੇਸ਼ਨ 'ਤੇ ਬੀਤੀ ਰਾਤ ਰੇਲਵੇ ਪੁਲਸ ਫਿਰੋਜ਼ਪੁਰ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਪੁਲਸ ਨੇ ਸ਼ੱਕ ਦੇ ਆਧਾਰ 'ਤੇ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਮੋਟਰਸਾਈਕਲ ਦੇ ਕਾਗਜ਼ਾਤ ਦਿਖਾਉਣ ਲਈ ਕਿਹਾ ਗਿਆ ਤਾਂ ਪਤਾ ਲੱਗਾ ਕਿ ਦੋਵੇਂ ਮੋਟਰਸਾਈਕਲ ਚੋਰੀ ਦੇ ਹਨ।
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਕਰਨ 'ਤੇ ਫੜੇ ਗਏ ਵਿਅਕਤੀਆਂ ਨੇ ਪੁਲਸ ਨੂੰ ਆਪਣਾ ਨਾਂ ਮਹਿੰਦਰ ਉਰਫ ਗੋਲੀ ਪੁੱਤਰ ਇੰਦਰ ਸਿੰਘ ਅਤੇ ਚਰਨਜੀਤ ਸਿੰਘ ਉਰਫ ਚੰਨਾ ਪੁੱਤਰ ਮੱਖਣ ਸਿੰਘ ਜ਼ਿਲਾ ਮੁਕਤਸਰ ਦੱਸਿਆ ਹੈ ਅਤੇ ਪੁਲਸ ਵੱਲੋਂ ਫੜੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੇਸੀ ਪਿਸਤੌਲ ਅਤੇ ਕਾਰਤੂਸਾਂ ਸਣੇ ਕਾਬੂ
NEXT STORY