ਬਹਿਰਾਮ (ਰਾਮਾ)-ਬੰਗਾ-ਨਵਾਂਸ਼ਹਿਰ ਮੁੱਖ ਮਾਰਗ 'ਤੇ ਇਕ ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਮੇਹਲੀ ਦੇ ਇੰਚਾਰਜ ਹੀਰਾ ਲਾਲ ਨੇ ਦੱਸਿਆ ਕਿ ਮਨਜਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਦੌਸਾਂਝ ਕਲਾਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿਤਾ ਬਲਵੀਰ ਸਿੰਘ ਨਾਲ ਪਿੰਡ ਬਾਹੜਮਜਾਰਾ ਵਿਖੇ ਆ ਰਿਹਾ ਸੀ। ਜਦੋਂ ਉਹ ਬਾਹੜਮਜਾਰਾ ਨੇੜੇ ਪਹੁੰਚੇ ਤਾਂ ਨਵਾਂਸ਼ਹਿਰ ਵਲੋਂ ਆ ਰਹੀ ਗੱਡੀ ਜਿਸ ਨੂੰ ਬੰਤਾ ਰਾਮ ਪੁੱਤਰ ਰਾਮ ਕਿਸ਼ਨ ਵਾਸੀ ਸੱਨੇਵਾਲ ਥਾਣਾ ਨਾਲਾਗੜ੍ਹ ਜ਼ਿਲਾ ਸੋਲਨ (ਹਿਮਾਚਲ) ਚਲਾ ਰਿਹਾ ਸੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਮਨਜਿੰਦਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਪਹੁੰਚਾਇਆ ਗਿਆ। ਇਥੋਂ ਉਸ ਨੂੰ ਅਪੋਲੋ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹੋਇਆ ਗੁੰਡਾਗਰਦੀ ਦਾ ਨੰਗਾ ਨਾਚ, ਸ਼ਰੇਆਮ ਨੌਜਵਾਨ ਦਾ ਕੀਤਾ ਕਤਲ
NEXT STORY