ਪਠਾਨਕੋਟ/ਸੁਜਾਨਪੁਰ (ਸ਼ਾਰਦਾ)-ਸੁਜਾਨਪੁਰ-ਜੰਮੂ ਨੈਸ਼ਨਲ ਹਾਈਵੇ 'ਤੇ ਪੁੱਲ ਨੰ.3 ਦੇ ਨਜ਼ਦੀਕ ਬਣੇ ਡੂੰਘੇ ਖੱਡੇ ਨਾਲ ਜਿਥੇ ਸੜਕ ਹਾਦਸਿਆਂ ਦਾ ਖਤਰਾ ਬਣਿਆ ਹੋਇਆ ਹੈ ਉਥੇ ਹੀ ਰਾਹਗੀਰਾਂ ਲਈ ਗੰਭੀਰ ਪਰੇਸ਼ਾਨੀ ਬਣੀ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕ੍ਰੈਸ਼ਰ ਯੂਨੀਅਨ ਦੇ ਪ੍ਰਧਾਨ ਸਾਹਿਬ ਸਿੰਘ ਸਾਬਾ, ਭਾਰਤ ਵਿਕਾਸ ਪਰਿਸ਼ਦ ਦੇ ਪ੍ਰਧਾਨ ਸੁਭਾਸ਼ ਗੁਪਤਾ, ਮੋਹਨ ਲਾਲ ਡੋਗਰਾ, ਸੋਸ਼ਲ ਵੈਲਫੇਅਰ ਐਸੋ. ਦੇ ਪ੍ਰਧਾਨ ਪਵਨ ਮਹਾਜਨ, ਪ੍ਰਿੰਸੀਪਲ ਤ੍ਰਿਭੁਵਨ ਸਿੰਘ ਨੇ ਦੱÎਸਿਆ ਕਿ ਇਸ ਸੜਕ ਤੇ ਪਿਛਲੇ ਕਾਫ਼ੀ ਸਮੇਂ ਤੋਂ ਖੱਡਾ ਪਿਆ ਹੋਇਆ ਹੈ ਜੋ ਬਰਸਾਤ ਦੇ ਦਿਨਾਂ ਵਿਚ ਵਰਖਾ ਦੇ ਪਾਣੀ ਨਾਲ ਭਰ ਜਾਂਦਾ ਹੈ ਜਿਸ ਤੋਂ ਬਾਅਦ ਲੰਘਣ ਵਾਲੇ ਵਾਹਨ ਚਾਲਕ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ, ਉਥੇ ਹੀ ਪੈਦਲ ਲੰਘਣ ਵਾਲੇ ਰਾਹਗੀਰਾਂ ਨੂੰ ਵੀ ਭਾਰੀ ਪ੍ਰੇਸ਼ਾਨੀਆਂ ਪੇਸ਼ ਆਉਂਦੀਆਂ ਹਨ।
ਭਿਆਨਕ ਹਾਦਸੇ ਨੇ ਬੁਝਾਇਆ ਘਰ ਦਾ ਚਿਰਾਗ
NEXT STORY