ਚੰਡੀਗੜ੍ਹ, (ਰਮਨਜੀਤ)- ਭਾਰਤੀ ਜਨਤਾ ਪਾਰਟੀ ਨੇ ਪੰਜਾਬ 'ਚ 22 ਫਰਵਰੀ ਨੂੰ ਨਗਰ ਨਿਗਮ ਤੇ 25 ਫਰਵਰੀ ਨੂੰ ਨਗਰ ਕੌਂਸਲ ਚੋਣਾਂ ਲਈ ਪੈਣ ਜਾ ਰਹੀਆਂ ਵੋਟਾਂ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਭਾਜਪਾ ਨੇ ਰਾਜ ਚੋਣ ਕਮਿਸ਼ਨ ਨੂੰ ਪੱਤਰ ਭੇਜਿਆ ਹੈ।
ਨਾਲ ਹੀ ਭਾਜਪਾ ਵਲੋਂ ਸੰਵੇਦਨਸ਼ੀਲ ਵੋਟਿੰਗ ਕੇਂਦਰਾਂ 'ਤੇ ਅਰਧ-ਸੈਨਿਕ ਬਲਾਂ ਦੀ ਤਾਇਨਾਤੀ ਦੀ ਮੰਗ ਕੀਤੀ ਗਈ ਹੈ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਿਆ ਜਾ ਸਕੇ। ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਕਮਲ ਸ਼ਰਮਾ ਵਲੋਂ ਰਾਜ ਚੋਣ ਕਮਿਸ਼ਨਰ ਐਸ.ਐਸ. ਬਰਾੜ ਨੂੰ ਲਿਖੇ ਪੱਤਰ 'ਚ ਕਿਹਾ ਗਿਆ ਹੈ ਕਿ ਸਥਾਨਕ ਸਰਕਾਰਾਂ ਚੋਣਾਂ ਲਈ ਕਮਿਸ਼ਨ ਨੇ ਵੋਟਾਂ ਪਾਉਣ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਨਿਰਧਾਰਿਤ ਕੀਤਾ ਹੈ। ਭਾਜਪਾ ਪ੍ਰਦੇਸ਼ ਪ੍ਰਧਾਨ ਨੇ ਕਿਹਾ ਕਿ ਵੋਟਾਂ ਲਈ ਇਹ ਸਮਾਂ ਘੱਟ ਹੈ, ਜਿਸ ਦੇ ਚੱਲਦੇ ਇਸ ਨਾਲ ਵੋਟ ਫੀਸਦੀ ਪ੍ਰਭਾਵਿਤ ਹੋ ਸਕਦਾ ਹੈ। ਉਨ੍ਹਾਂ ਵੋਟਾਂ ਪਾਉਣ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕੀਤੇ ਜਾਣ ਦੀ ਮੰਗ ਕੀਤੀ ਹੈ।
ਇਸ ਦੇ ਨਾਲ ਹੀ ਭਾਜਪਾ ਪ੍ਰਦੇਸ਼ ਪ੍ਰਧਾਨ ਕਮਲ ਸ਼ਰਮਾ ਵਲੋਂ ਚੋਣ ਕਮਿਸ਼ਨ ਤੋਂ ਰਾਜ ਦੇ ਅਤੀ-ਸੰਵੇਦਨਸ਼ੀਲ ਤੇ ਸੰਵੇਦਨਸ਼ੀਲ ਵੋਟਿੰਗ ਕੇਂਦਰਾਂ 'ਤੇ ਅਰਧ-ਸੈਨਿਕਾਂ ਦੀ ਬਲਾਂ ਦੀ ਤਾਇਨਾਤੀ ਦੀ ਮੰਗ ਕੀਤੀ ਗਈ ਸੀ। ਭਾਜਪਾ ਦੀ ਇਸ ਮੰਗ ਸਬੰਧੀ ਪ੍ਰਦੇਸ਼ ਪ੍ਰਧਾਨ ਦਾ ਪੱਤਰ ਭਾਜਪਾ ਪ੍ਰਦੇਸ਼ ਸਕੱਤਰ ਸੁਭਾਸ਼ ਸ਼ਰਮਾ ਨੇ ਚੋਣ ਕਮਿਸ਼ਨਰ ਐਸ.ਐਸ. ਬਰਾੜ ਨੂੰ ਸੌਂਪਿਆ। ਸ਼ਰਮਾ ਨੇ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ।
ਕਾਂਗਰਸ ਵਲੋਂ ਐਲਾਨੇ ਉਮੀਦਵਾਰ ਨੇ ਕੀਤੀ ਆਤਮਹੱਤਿਆ (ਵੀਡੀਓ)
NEXT STORY