ਮੋਗਾ, (ਆਜ਼ਾਦ)- ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਪਿੰਡ ਕੋਕਰੀ ਕਲਾਂ ਨਿਵਾਸੀ ਸੁਖਵਿੰਦਰ ਸਿੰਘ ਉਰਫ ਸੋਨੂੰ (28) ਵਲੋਂ ਆਪਣੇ ਬਾਹਰਲੇ ਘਰ ਗਲ ਵਿਚ ਫੰਦਾ ਪਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਅਨਿਲ ਕੁਮਾਰ ਵਲੋਂ ਮ੍ਰਿਤਕਾ ਦੀ ਪਤਨੀ ਹਰਦੀਪ ਕੌਰ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸੋਨੂੰ ਬੈਂਡ ਦਾ ਕੰਮ ਕਰਦਾ ਸੀ, ਉਸਦੀ ਪਤਨੀ ਮਾਮੂਲੀ ਘਰੇਲੂ ਵਿਵਾਦ ਦੇ ਕਾਰਨ ਕੁਝ ਮਹੀਨੇ ਪਹਿਲਾਂ ਆਪਣੇ ਪੇਕੇ ਚਲੀ ਗਈ ਸੀ, ਉਸਦੇ ਦੋ ਬੱਚੇ ਸਨ, ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਪੁਲਸ ਸੂਤਰਾਂ ਅਨੁਸਾਰ ਇਸੇ ਪ੍ਰੇਸ਼ਾਨੀ ਕਾਰਨ ਸੋਨੂੰ ਨੇ ਆਪਣੇ ਬਾਹਰਲੇ ਘਰ ਜਾ ਕੇ ਗਲ 'ਚ ਫਾਹਾ ਪਾ ਕੇ ਆਤਮ-ਹੱਤਿਆ ਕਰ ਲਈ, ਘਟਨਾ ਦਾ ਪਤਾ ਲੱਗਣ 'ਤੇ ਲੋਕ ਉਥੇ ਪੁੱਜੇ ਤੇ ਪੁਲਸ ਨੂੰ ਸੂਚਿਤ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਅਨਿਲ ਕੁਮਾਰ ਨੇ ਕਿਹਾ ਕਿ ਲਾਸ਼ ਨੂੰ ਸਿਵਲ ਹਸਪਤਾਲ ਮੋਗਾ 'ਚੋਂ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਹਵਾਲੇ ਕਰ ਦਿੱਤੀ ਜਾਵੇਗੀ, ਉਨ੍ਹਾਂ ਕਿਹਾ ਕਿ ਉਹ ਮਾਮਲੇ ਦੀ ਸੱਚਾਈ ਜਾਣਨ ਦਾ ਯਤਨ ਕਰ ਰਹੇ ਹਨ।
ਸਥਾਨਕ ਸਰਕਾਰਾਂ ਚੋਣਾਂ 'ਚ ਵੋਟਾਂ ਦਾ ਸਮਾਂ 8 ਤੋਂ 4 ਦੀ ਬਜਾਏ 8 ਤੋਂ 6 ਕੀਤਾ ਜਾਵੇ : ਕਮਲ ਸ਼ਰਮਾ
NEXT STORY