ਜਲੰਧਰ- ਭਾਜਪਾ ਪੰਜਾਬ ਦੇ ਪ੍ਰਧਾਨ ਸ਼੍ਰੀ ਕਮਲ ਸ਼ਰਮਾ ਨੇ ਚੋਣ ਕਮਿਸ਼ਨ ਵੱਲੋਂ ਪੰਜਾਬ 'ਚ ਸਥਾਨਕ ਸਰਕਾਰਾਂ ਚੋਣਾਂ ਦੇ ਲਈ ਵੋਟਿੰਗ ਦਾ ਸਮਾਂ ਇਕ ਘੰਟਾ ਵਧਾਉਣ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਕਮਿਸ਼ਨ ਦਾ ਧੰਨਵਾਦ ਕੀਤਾ। ਸ਼੍ਰੀ ਸ਼ਰਮਾ ਨੇ ਕਿਹਾ ਕਿ ਸਮਾਂ ਵਧਣ ਨਾਲ ਮਤਦਾਨ ਫੀਸਦ ਵਧੇਗਾ ਜੋ ਲੋਕਤੰਤਰ ਦੇ ਲਈ ਬੇਹੱਦ ਜ਼ਰੂਰੀ ਹੈ।
ਜ਼ਿਕਰਯੋਗ ਹੈ ਕਿ ਭਾਜਪਾ ਪ੍ਰਧਾਨ ਨੇ ਸ਼ੁੱਕਰਵਾਰ ਨੂੰ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਵੋਟਿੰਗ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਅਤੇ ਇਸ ਮੰਗ ਨੂੰ ਸਵੀਕਾਰ ਕਰਦੇ ਹੋਏ ਚੋਣ ਕਮਿਸ਼ਨ ਨੇ ਵੋਟਿੰਗ ਦਾ ਸਮਾਂ ਇਕ ਘੰਟਾ ਵਧਾ ਕੇ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਕਰ ਦਿੱਤਾ ਹੈ।
ਜੇ 'ਇਰਾਦਾ ਕਤਲ' ਹੈ ਤਾਂ ਸਿੱਧੂ ਖੁੱਲ੍ਹ ਕੇ ਮੈਦਾਨ 'ਚ ਆਉਣ : ਮਨਪ੍ਰੀਤ ਬਾਦਲ
NEXT STORY