ਤਪਾ ਮੰਡੀ (ਸ਼ਾਮ,ਗਰਗ)- ਪਿੰਡ ਢਿਲਵਾਂ ਵਿਖੇ ਵਾਪਰੇ ਇਕ ਸੜਕ ਹਾਦਸੇ 'ਚ 2 ਲੜਕਿਆਂ ਦੀ ਮੌਤ ਅਤੇ ਦੋ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਢਿਲਵਾਂ-ਖੁੱਡੀਖੁਰਦ ਲਿੰਕ 'ਤੇ ਸਥਿਤ ਇਕ ਗੁਰਦੁਆਰਾ ਸਾਹਿਬ 'ਚ ਜਿਥੇ ਧਾਰਮਿਕ ਸਮਾਗਮ ਚੱਲ ਰਿਹਾ ਹੈ, 'ਚ ਸ਼ਾਮਿਲ ਹੋ ਕੇ ਬੀਤੀ ਰਾਤ 8 ਵਜੇ ਦੇ ਕਰੀਬ 4 ਮੋਟਰਸਾਈਕਲ ਸਵਾਰ ਘਰ ਪਰਤ ਰਹੇ ਸੀ ਕਿ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਫੇਟ ਮਾਰ ਕੇ ਸੁੱਟ ਦਿੱਤਾ।
ਮਿੰਨੀ ਸਹਾਰਾ ਕਲੱਬ ਦੇ ਵਾਲੰਟੀਅਰਾਂ ਅਤੇ ਪੁਲਸ ਨੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਤਪਾ 'ਚ ਦਾਖਲ ਕਰਵਾਇਆ, ਜਿਨ੍ਹਾਂ 'ਚੋਂ ਕਮਲਜੀਤ ਸਿੰਘ (13) ਪੁੱਤਰ ਗੋਰੀ ਅਤੇ ਗੁਰਪ੍ਰੀਤ ਸਿੰਘ (17) ਪੁੱਤਰ ਕਰਮਜੀਤ ਸਿੰਘ ਵਾਸੀ ਢਿਲਵਾਂ ਦੀ ਮੌਤ ਹੋ ਗਈ। ਜਦੋਂਕਿ ਗੁਰਬਚਨ ਸਿੰਘ (40) ਪੁੱਤਰ ਲਾਭ ਸਿੰਘ ਅਤੇ ਇਕ ਹੋਰ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਨ੍ਹਾਂ ਦੀ ਹਾਲਤ ਗੰਭੀਰ ਦੇਖਦਿਆਂ ਬਰਨਾਲਾ ਰੈਫਰ ਕਰ ਦਿੱਤਾ। ਕਰਮਜੀਤ ਸਿੰਘ ਹਵਾਲਦਾਰ ਅਨੁਸਾਰ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ ਕਰਕੇ ਮ੍ਰਿਤਕ ਬੱਚਿਆਂ ਦੀ ਲਾਸ਼ਾਂ ਪੋਸਟਮਾਰਟਮ ਲਈ ਬਰਨਾਲਾ ਵਿਖੇ ਭੇਜ ਦਿੱਤੀਆਂ ਹਨ। ਇਸ ਘਟਨਾ ਨਾਲ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ।
ਹਾਏ ਓ ਰੱਬਾ ! ਚੱਲਦੀ ਕਾਰ 'ਚ ਹੀ ਸੱਜ ਗਈ ਚਿਤਾ ਤੇ ਹੋ ਗਿਆ ਸੰਸਕਾਰ (ਦੇਖੋ ਤਸਵੀਰਾਂ)
NEXT STORY