ਲੁਧਿਆਣਾ (ਮੁਲਾਂਪੁਰੀ, ਰਿੰਕੂ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਤੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਨੇ ਐਤਵਾਰ ਨੂੰ ਲੁਧਿਆਣਾ -2 ਦੀ ਪ੍ਰਧਾਨ ਨੀਲਮ ਕੋਹਲੀ ਦੇ ਦਫਤਰ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਸਰਸੇ ਵਾਲੇ ਬਾਬੇ ਤੋਂ ਨਾ ਤਾਂ ਕੋਈ ਹਮਾਇਤ ਨਹੀਂ ਮੰਗੀ ਸੀ ਕੇਵਲ ਭਾਜਪਾ ਦੀ ਹਮਾਇਤ ਦਾ ਬਿਆਨ ਮੀਡੀਆ 'ਚ ਆਉਣ ਨਾਲ ਸਭ ਤੋਂ ਵੱਡਾ ਧੱਕਾ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਹੈ ਕਿਉਂਕਿ ਸਰਸੇ ਵਾਲੇ ਦਾ ਬਿਆਨ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਚਾਰ ਥਾਵਾਂ 'ਤੇ ਸਿੱਧੀ ਹਾਰ ਹੋਈ ਕਿਉਂਕਿ ਦਿੱਲੀ ਵਿਚ ਬੈਠੇ ਸਿੱਖ ਭਾਈਚਾਰੇ ਨੇ ਬਿਆਨ ਆਉਣ ਤੋਂ ਤੁਰੰਤ ਬਾਅਦ ਅਕਾਲੀ ਦਲ ਅਤੇ ਭਾਜਪਾ ਤੋਂ ਦੂਰੀ ਬਣਾ ਲਈ ਸੀ। ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਬਾਅਦ ਪੰਜਾਬ ਵਿਚ ਵੱਧ ਰਹੇ ਕਦਮਾਂ ਬਾਰੇ ਪੁੱਛੇ ਸਵਾਲਾਂ 'ਤੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਕੋਈ ਆਧਾਰ ਨਹੀਂ ਕਿਉਂਕਿ ਲੋਕ ਸ਼੍ਰੋਮਣੀ ਅਕਾਲੀ ਦਲ ਵੀ ਆਮ ਆਦਮੀ ਦੀ ਪਾਰਟੀ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਗਰ ਨਗਰ ਜਾ ਕੇ ਸੰਗਤ ਦਰਸ਼ਨ ਕਰਦੇ ਹਨ ਅਤੇ ਲੋਕਾਂ ਦੇ ਰੂ-ਬ-ਰੂ ਹੁੰਦੇ ਹਨ, ਇਸ ਤੋਂ ਨੇੜੇ ਸਰਕਾਰ ਦੇ ਹੋਰ ਕੌਣ ਜਾ ਸਕਦਾ ਹੈ। ਪੰਜਾਬ ਵਿਚ ਤੀਜੀ ਵਾਰੀ ਅਕਾਲੀ-ਭਾਜਪਾ ਸਰਕਾਰ ਬਣਨ ਦੀ ਗੱਲ ਕਰਦਿਆਂ ਬੀਬੀ ਨੇ ਕਿਹਾ ਕਿ ਤੀਜੀ ਵਾਰ ਪੰਜਾਬ ਵਿਚ ਗਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਕਾਂਗਰਸ ਨਾਲ ਮੁਕਾਬਲਾ ਹੋਵੇਗਾ ਜਦੋਂਕਿ ਆਦਮੀ ਪਾਰਟੀ ਵਾਲਿਆਂ ਦੀ ਹਵਾ ਨਿਕਲ ਜਾਵੇਗੀ।
ਬੀਬੀਆਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਕਮੇਟੀਆਂ ਵਿਚ ਪ੍ਰਤੀਨਿਧਤਾ ਦੇਣ ਸਬੰਧੀ ਉਨ੍ਹਾਂ ਕਿਹਾ ਕਿ ਸਾਰੇ ਵਿਧਾਨ ਸਭਾ ਹਲਕਿਆਂ 'ਚੋਂ ਯੋਗ ਤੇ ਕਾਬਲ ਬੀਬੀਆਂ ਦੀ ਲਿਸਟ ਰਾਹੀਂ ਜਲਦੀ ਸਰਕਾਰ ਦੀਆਂ ਵੱਖ-ਵੱਖ ਕਮੇਟੀਆਂ ਵਿਚ ਬੀਬੀਆਂ ਨੂੰ ਨੁਮਾਇੰਦਗੀ ਲੈ ਕੇ ਦਿੱਤੀ ਜਾਵੇਗੀ। ਇਸ ਮੌਕੇ ਬੀਬੀ ਨੀਲਮ ਕੋਹਲੀ ਨੇ ਬੀਬੀ ਨੂੰ ਲੁਧਿਆਣੇ ਦੀਆਂ ਇਸਤਰੀਆਂ ਵੱਲੋਂ ਵਿਸ਼ਵਾਸ ਦਿਵਾਇਆ ਕਿ ਉਹ ਇਸਤਰੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕਰਨਗੀਆਂ। ਉਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਵਿਧਾਇਕ ਰਣਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਪੰਮਾ, ਬਲਵਿੰਦਰ ਸਿੰਘ ਸੰਧੂ, ਕਮਲਜੀਤ ਸਿੰਘ ਗਰੇਵਾਲ, ਬਲਵਿੰਦਰ ਸਿੰਘ, ਕਿਰਪਾਲ ਸਿੰਘ ਚੌਹਾਨ ਸਾਬਕਾ ਸਕੱਤਰ ਆਦਿ ਆਗੂ ਹਾਜ਼ਰ ਸਨ।
ਪਹਿਲਾਂ ਨਿਭਾਇਆ ਦੇਸ਼ ਦਾ ਫਰਜ਼, ਫਿਰ ਚੜ੍ਹਿਆ ਘੋੜੀ
NEXT STORY