ਪਟਿਆਲਾ (ਬਲਜਿੰਦਰ)-ਥਾਣਾ ਲਾਹੌਰੀ ਗੇਟ ਦੀ ਪੁਲਸ ਨੇ ਐਸ.ਐਚ.ਓ. ਜਾਨਪਾਲ ਸਿੰਘ ਦੀ ਅਗਵਾਈ ਹੇਠ 10 ਕਿਲੋ ਭੁੱਕੀ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਦਾ ਨਾਮ ਦਵਿੰਦਰ ਕੁਮਾਰ ਵਾਸੀ ਸ਼ਿਮਲਾਪੁਰੀ ਲੁਧਿਆਣਾ ਹੈ। ਪੁਲਸ ਮੁਤਾਬਕ ਐਸ.ਆਈ. ਗੁਰਮੇਲ ਸਿੰਘ ਮੱਲੋਵਾਲ ਪੁਲਸ ਪਾਰਟੀ ਸਮੇਤ ਸਰਹਿੰਦੀ ਗੇਟ ਪਟਿਆਲਾ ਕੋਲ ਨਾਕਾਬੰਦੀ ਦੌਰਾਨ ਚੈਕਿੰਗ ਕਰ ਰਿਹਾ ਸੀ। ਜਿਥੇ ਉਕਤ ਵਿਅਕਤੀ ਨੂੰ ਰੋਕ ਕੇ ਚੈਕ ਕੀਤਾ ਗਿਆ ਤਾਂ ਉਸ ਤੋਂ 10 ਕਿਲੋ ਭੁੱਕੀ ਬਰਾਮਦ ਕੀਤੀ ਗਈ। ਜਿਸਦੇ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਪੰਜਾਬ 'ਚ ਫਿਰ ਭੱਖ ਸਕਦੈ 'ਐਮ.ਐਸ.ਜੀ.' ਦਾ ਮੁੱਦਾ, ਡੇਰਾ ਪ੍ਰੇਮੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
NEXT STORY