ਮਾਲੇਰਕੋਟਲਾ : ਮਾਲੇਰਕੋਟਲਾ ਦੇ ਨਾਭਾ ਸੜਕ ਦੇ ਗੰਦੇ ਨਾਲੇ 'ਚੋਂ ਇਕ ਲੜਕੀ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ ਹੋਈ ਹੈ, ਜਿਸ ਨਾਲ ਪੂਰੇ ਸ਼ਹਿਰ ਵਿਚ ਸਹਿਮ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਕ ਲੜਕੀ ਸੀਨੀਅਰ ਅਕਾਲੀ ਆਗੂ ਦੀ ਸਕੀ ਭਤੀਜੀ ਸੀ। ਲੜਕੀ ਦੇ ਪਰਿਵਾਰ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਉਨ੍ਹਾਂ ਦੀ ਲੜਕੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਪੁਲਸ ਪਾਰਟੀ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਥਾਨਕ ਸਰਕਾਰੀ ਹਸਪਤਾਲ ਭਿਜਵਾ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਫਗਵਾੜਾ ਰੇਲਵੇ ਸਟੇਸ਼ਨ 'ਤੇ ਬਣਿਆ ਦਹਿਸ਼ਤ ਦਾ ਮਾਹੌਲ, ਜਮ ਕੇ ਹੋਈ ਭੰਨਤੋੜ (ਵੀਡੀਓ)
NEXT STORY