ਤਰਨਤਾਰਨ : ਤਰਨਤਾਰਨ 'ਚ ਬੀਤੇ ਦਿਨੀਂ ਭਾਜਪਾ ਮੰਤਰੀ ਅਨਿਲ ਜੋਸ਼ੀ ਦੇ ਭਰਾ ਰਾਜਾ ਜੋਸ਼ੀ 'ਤੇ ਹੋਏ ਹਮਲੇ ਨੂੰ ਲੈ ਕੇ ਹਾਈਕੋਰਟ ਨੇ ਇਕ ਪਟੀਸ਼ਨ 'ਤੇ ਫੈਸਲਾ ਸੁਣਾਉਂਦਿਆਂ ਹੋਇਆਂ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਤਰਨਤਾਰਨ 'ਚ ਵਿਸ਼ੇਸ਼ ਅਧਿਕਾਰੀ ਤੈਨਾਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਦਾ ਕਹਿਣਾ ਹੈ ਕਿ ਜੇਕਰ ਚੋਣਾਂ ਦੌਰਾਨ ਕੋਈ ਵਾਰਦਾਤ ਸਾਹਮਣੇ ਆਈ ਤਾਂ ਇਸ 'ਤੇ ਸਖਤ ਫੈਸਲਾ ਲਿਆ ਜਾਵੇਗਾ।
ਇਸ ਦੌਰਾਨ ਹਾਈਕੋਰਟ ਨੇ ਚੋਣਾਂ ਦੀ ਵੀਡੀਓ ਰਿਕਾਰਡਿੰਗ ਕਰਵਾਉਣ ਦੇ ਵੀ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਨੇ ਸਖਤੀ ਵਿਖਾਉਂਦਿਆਂ ਕਿਹਾ ਕਿ ਜੇ ਚੋਣਾਂ ਦੌਰਾਨ ਮਾਹੌਲ ਖਰਾਬ ਹੁੰਦੇ ਹਨ ਤਾਂ ਚੋਣ ਦੋਬਾਰਾ ਕਰਵਾਏ ਜਾਣਗੇ।
ਮਾਂ ਦੀ ਗੋਦ 'ਚ ਹੱਸਦੇ-ਖੇਡਦੇ ਮਾਸੂਮ ਨੂੰ ਆ ਗਈ ਮੌਤ (ਦੇਖੋ ਤਸਵੀਰਾਂ)
NEXT STORY