ਪਠਾਨਕੋਟ-ਜਿਹੜੀ ਕੁੜੀ ਕਰਕੇ ਰਾਤਾਂ ਦੀਆਂ ਨੀਂਦਾਂ ਉੱਡ ਗਈਆਂ, ਮਾਪੇ ਛੁੱਟ ਗਏ, ਘਰ-ਬਾਰ ਛੁੱਟ ਗਿਆ, ਉਸੇ ਕੁੜੀ ਨਾਲ ਵਿਆਹ ਕਰਨ ਤੋਂ ਬਾਅਦ ਜਦੋਂ ਨੌਜਵਾਨ ਨੇ ਉਸ ਨੂੰ ਕਿਸੇ ਹੋਰ ਨਾਲ ਦੇਖਿਆ ਤਾਂ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਆਪਣੇ ਪਿਆਰ ਨੂੰ ਪਾਉਣ ਲਈ ਉਕਤ ਨੌਜਵਾਨ ਨੇ ਸਭ ਕੁਝ ਛੱਡ ਦਿੱਤਾ ਪਰ ਜਦੋਂ ਉਸ ਦਾ ਧੋਖਾ ਦੇਖਿਆ ਤਾਂ ਹੋਸ਼ ਉੱਡ ਗਏ। ਉਹ ਇਸ ਨੂੰ ਸਹਿਣ ਨਹੀਂ ਕਰ ਸਕਿਆ ਅਤੇ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕੀਤੀ।
ਪੰਜਾਬ ਦੇ ਪਠਾਨਕੋਟ ਜ਼ਿਲੇ 'ਚ ਰਹਿਣ ਵਾਲੇ ਇਕ ਨੌਜਵਾਨ ਨੇ 2014 'ਚ ਆਪਣੇ ਪਰਿਵਾਰ ਵਾਲਿਆਂ ਦੇ ਖਿਲਾਫ ਜਾ ਕੇ ਲਵਮੈਰਿਜ ਕੀਤੀ ਸੀ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨਾਲ ਉਸ ਦਾ ਝਗੜਾ ਹੋ ਗਿਆ ਅਤੇ ਮਾਮਲਾ ਥਾਣੇ ਪਹੁੰਚ ਗਿਆ। ਘਰ ਵਾਲੇ ਕੁੜੀ ਨੂੰ ਰੱਖਣ ਲਈ ਤਿਆਰ ਨਹੀਂ ਸਨ, ਇਸ ਲਈ ਉਕਤ ਨੌਜਵਾਨ ਨੇ ਆਪਣਾ ਘਰ ਛੱਡ ਦਿੱਤਾ ਅਤੇ ਆਪਣੀ ਪਤਨੀ ਨਾਲ ਕਿਰਾਏ ਦੇ ਕਮਰੇ 'ਚ ਰਹਿਣ ਲੱਗਾ। ਬੀਤੇ ਦਿਨੀਂ ਜਦੋਂ ਉਹ ਡਲਹੌਜ਼ੀ ਰੋਡ ਤੋਂ ਗੁਜ਼ਰ ਰਿਹਾ ਸੀ ਤਾਂ ਉਸ ਨੇ ਆਪਣੀ ਪਤਨੀ ਨੂੰ ਕਾਰ 'ਚ ਕਿਸੇ ਹੋਰ ਨੌਜਵਾਨ ਨਾਲ ਦੇਖ ਲਿਆ ਤਾਂ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਨੌਜਵਾਨ ਨੇ ਉਸ ਕਾਰ ਦਾ ਪਿੱਛਾ ਕੀਤਾ।
ਉਸ ਦੀ ਪਤਨੀ ਨੇ ਕਾਰ ਵਾਲੇ ਨੌਜਵਾਨ ਨੂੰ ਆਪਣੇ ਚਚੇਰਾ ਭਰਾ ਦੱਸਿਆ ਪਰ ਕਾਰ ਸਵਾਰ ਨੌਜਵਾਨ ਨੇ ਦੱਸਿਆ ਕਿ ਉਸ ਨੇ ਤਾਂ ਸਿਰਫ ਉਕਤ ਔਰਤ ਨੂੰ ਲਿਫਟ ਦਿੱਤੀ ਸੀ, ਜਿਸ ਤੋਂ ਬਾਅਦ ਪਤੀ ਦਾ ਵਿਸ਼ਵਾਸ ਡਗਮਗਾ ਗਿਆ। ਉਸ ਨੇ ਕਾਰ ਵਾਲੇ ਨੌਜਵਾਨ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਅਤੇ ਘਰ ਆ ਕੇ ਜ਼ਹਿਰੀਲਾ ਪਦਾਰਥ ਖਾ ਕੇ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਭਰਤੀ ਕਰਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਫਿਲਹਾਲ ਪੁਲਸ ਦਾ ਕਹਿਣਾ ਹੈ ਕਿ ਜਾਂਚ ਚੱਲ ਰਹੀ ਹੈ ਅਤੇ ਸਹੀ ਤੱਥਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੀ ਦੋਸ਼ੀ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਪੰਜਾਬ 'ਚ ਨਗਰ ਕੌਂਸਲ ਚੋਣਾਂ ਅੱਜ, ਦੇਰ ਰਾਤ ਤੱਕ ਹੋਵੇਗੀ ਗਿਣਤੀ
NEXT STORY