ਗੁਰਦਾਸਪੁਰ : ਪੰਜਾਬ ਦੀਆਂ 122 ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ ਸਵੇਰ 8 ਵਜੇ ਤੋਂ ਹੀ ਪੈਣੀਆਂ ਸ਼ੁਰੂ ਹੋ ਗਈਆਂ ਹਨ ਪਰ ਖਰਾਬ ਮੌਸਮ ਦੇ ਚੱਲਦੇ ਗੁਰਦਾਸਪੁਰ ਵਿਚ ਮੀਂਹ ਕਰਕੇ ਵੋਟਿੰਗ ਕੁਝ ਸਮੇਂ ਲਈ ਰੋਕ ਦਿੱਤੀ ਗਈ ਹੈ। ਸੂਤਰਾਂ ਤੋਂ ਪ੍ਰਾਪਤ ਅੰਕਿੜਆਂ ਅਨੁਸਾਰ ਗੁਰਦਾਸਪੁਰ ਵਿਚ ਹੁਣ ਤਕ 39 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸਵੇਰ ਤੋਂ ਹੀ ਪੋਲਿੰਗ ਬੂਥਾਂ 'ਤੇ ਲੋਕਾਂ ਦੀ ਭੀੜ ਦੇਖਣ ਨੂੰ ਮਿਲੀ। ਮੌਸਮ ਖਰਾਬ ਹੋਣ ਦੇ ਬਾਵਜੂਦ ਵੀ ਲੋਕ ਪੋਲਿੰਗ ਬੂਥਾਂ 'ਤੇ ਜਾਂਦੇ ਨਜ਼ਰ ਆਏ।
ਵੋਟਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਨੂੰ ਦੇਖਦੇ ਹੋਏ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਪੁਲਸ ਪ੍ਰਸ਼ਾਸਨ ਵਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਖਬਰ ਲਿਖੇ ਜਾਣ ਤਕ ਜਾਣਕਾਰੀ ਅਨੁਸਾਰ ਬਾਰਿਸ਼ ਕਰਕੇ ਗੁਰਦਾਸਪੁਰ 'ਚ ਵੋਟਿੰਗ ਰੋਕ ਦਿੱਤੀ ਗਈ ਹੈ।
ਗੁਰਦਾਸਪੁਰ 'ਚ ਹੁਣ ਤੱਕ ਪਈਆਂ ਵੋਟਾਂ ਦਾ ਹਾਲ
NEXT STORY