ਜਲੰਧਰ (ਸੋਨੂੰ ਮਹਾਜਨ) : ਜਲੰਧਰ-ਅੰਮ੍ਰਿਤਸਰ ਹਾਈਵੇ ਤੇ ਐਨ.ਆਈ.ਟੀ. ਕਾਲਜ ਦੇ ਬੈਕਸਾਈਡ ਇਕ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਸਰੇ ਨੌਜਵਾਨ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤ ਨੌਜਵਾਨ ਪਟਿਆਲਾ ਦਾ ਰਹਿਣ ਵਾਲਾ ਸੀ ਅਤੇ ਜਲੰਧਰ ਆਪਣੇ ਰਿਸ਼ਤੇਦਾਰਾਂ ਦੇ ਰਹਿਣ ਆਇਆ ਸੀ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ 'ਤੇ ਪਹੁੰਚੀ ਥਾਣਾ ਮਕਸੂਦਾਂ ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮਕਸੂਦਾਂ ਦੇ ਏ.ਐਸ.ਆਈ. ਤ੍ਰਿਲੋਕ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
NEXT STORY