ਰੋਹਤਕ- ਰੋਹਤਕ ਵਿਚ ਇਕ ਸ਼ਾਪਿੰਗ ਮਾਲ ਦੇ ਗਾਰਡ ਦੀ ਅੱਧਾ ਦਰਜਨ ਵਿਅਕਤੀਆਂ ਨੇ ਡੰਡਿਆਂ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਹੱਤਿਆ ਦੀ ਇਹ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ। ਇੰਨਾ ਹੀ ਉਸ ਗਾਰਡ ਦੇ ਬਚਾਅ ਵਿਚ ਆਏ ਉਸ ਦੇ ਸਹਿਕਰਮੀ ਨੂੰ ਵੀ ਦੋਸ਼ੀ ਵਿਅਕਤੀਆਂ ਨੇ ਜ਼ਖਮੀ ਕਰ ਦਿੱਤਾ।
ਜ਼ਖਮੀ ਸਹਿਕਰਮੀ ਪ੍ਰਮੋਦ ਨੇ ਸਾਰੀ ਵਾਰਦਾਤ ਨੂੰ ਮੀਡੀਆ ਦੇ ਸਾਹਮਣੇ ਬਿਆਨ ਕੀਤਾ। ਉਸ ਦਾ ਕਹਿਣਾ ਹੈ ਕਿ ਦੋਸ਼ੀ ਵਿਅਕਤੀਆਂ ਦਾ ਉਨ੍ਹਾਂ ਨਾਲ ਕੋਈ ਝਗੜਾ ਨਹੀਂ ਸੀ। ਦੂਜੇ ਪਾਸੇ ਪੁਲਸ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ ਧੀਰਜ ਨਾਂ ਦੇ ਵਿਅਕਤੀ ਅਤੇ ਉਸ ਦੇ ਸਾਥੀਆਂ ਵਿਰੁੱਧ ਹੱਤਿਆ ਦਾ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਅਜੇ ਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਸੀ. ਸੀ. ਟੀ. ਵੀ. ਫੁਟੇਜ ਨੂੰ ਖੰਗਾਲਣ ਵਿਚ ਲੱਗੀ ਹੈ, ਤਾਂ ਕਿ ਮਾਮਲੇ ਦੀ ਤਹਿ ਤਕ ਪਹੁੰਚਿਆਂ ਜਾ ਸਕੇ।
ਲੈਂਡਿੰਗ ਦੌਰਾਨ ਏਅਰ ਇੰਡੀਆ ਦਾ ਟਾਇਰ ਫਟਿਆ
NEXT STORY