ਫਿਰੋਜ਼ਪੁਰ (ਕੁਮਾਰ)-ਜ਼ਿਲਾ ਫਿਰੋਜ਼ਪੁਰ ਵਿਚ ਪੁਲਸ ਨੇ ਨਸ਼ੇ ਖਿਲਾਫ ਅਭਿਆਨ ਚਲਾਉਂਦੇ ਹੋਏ ਫਿਰੋਜ਼ਪੁਰ ਦੇ ਪਿੰਡ ਲੱਖਾ ਸਿੰਘ ਵਾਲਾ ਉਤਾੜ ਦੇ ਏਰੀਆ ਵਿਚ ਇਕ ਅਿਵਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਿਸ ਦੇ ਖਿਲਾਫ ਥਾਣਾ ਮਮਦੋਟ ਵਿਚ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਜਾਣਕਾਰੀ ਦਿੰਦੇ ਥਾਣਾ ਮਮਦੋਟ ਦੇ ਏ.ਐਸ.ਆਈ. ਸੁਰੇਸ਼ ਕੁਮਾਰ ਮਨਚੰਦਾ ਨੇ ਦੱਸਿਆ ਕਿ ਬੀਤੀ ਦੁਪਹਿਰ ਪੁਲਿਸ ਪਾਰਟੀ ਗਸ਼ਤ ਦੇ ਦੌਰਾਨ ਪਿੰਡ ਲੱਖਾ ਸਿੰਘ ਵਾਲਾ ਉਤਾੜ ਵਿਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਪੁਲਸ ਨੇ ਸ਼ੱਕ ਦੇ ਅਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 22 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਨੇ ਦੱਸਿਆ ਕਿ ਫੜ੍ਹੇ ਗਏ ਵਿਅਕਤੀ ਪੁੱਛਗਿੱਛ ਦੌਰਾਨ ਪੁਲਸ ਨੂੰ ਆਪਣਾ ਨਾਮ ਹਰਬੰਸ ਸਿੰਘ ਉਰਫ ਬਿੱਟੂ ਪੁੱਤਰ ਦਮਨ ਸਿੰਘ ਦੱਸਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅੰਤਰਰਾਸ਼ਟਰੀ ਬਾਜ਼ਾਰ ਵਿਚ ਫੜ੍ਹੀ ਗਈ ਹੈਰੋਇਨ ਦੀ ਕੀਮਤ ਲੱਖਾਂ ਰੁਪਏ ਹੈ।
ਆਮ ਬਜਟ ਦਾ ਸਵਾਗਤ ਕਰਦਾ ਹਾਂ- ਬਾਦਲ (ਵੀਡੀਓ)
NEXT STORY