ਪਠਾਨਕੋਟ/ਮਾਧੋਪੁਰ (ਸ਼ਾਰਦਾ)-ਐੱਸ. ਐੱਸ. ਪੀ. ਰਕੇਸ਼ ਕੌਸ਼ਲ ਦੇ ਨਿਰਦੇਸ਼ਾਂ 'ਤੇ ਗੈਰ ਸਮਾਜਿਕ ਅਨਸਰਾਂ ਨੂੰ ਫੜਣ ਲਈ ਚਲਾਈ ਗਈ ਮੁਹਿੰਮ ਤਹਿਤ ਮਾਧੋਪੁਰ ਦੇ ਨਾਕਾ ਪ੍ਰਧਾਨ ਏ. ਐੱਸ. ਆਈ. ਇੰਦਰਜੀਤ ਨੇ ਪੁਲਸ ਪਾਰਟੀ ਸਣੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਸਕੂਟੀ ਸਵਾਰ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਤਲਾਸ਼ੀ ਦੌਰਾਨ ਨਸ਼ੀਲੀ ਦਵਾਈ ਅਤੇ ਨਸ਼ੀਲਾ ਪਾਊਡਰ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।
ਏ. ਐੱਸ. ਆਈ. ਇੰਦਰਜੀਤ ਸਿੰਘ ਨੇ ਦੱਸਿਆ ਕਿ ਫੜ੍ਹੇ ਗਏ ਮੁਲਜ਼ਮ ਦੀ ਪਛਾਣ ਰਵੀ ਕੁਮਾਰ ਪੁੱਤਰ ਮਨੋਹਰ ਲਾਲ ਵਾਸੀ ਲਖਨਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਨਾਕੇ ਦੌਰਾਨ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਲਖਨਪੁਰ ਤੋਂ ਸੁਜਾਨਪੁਰ ਵੱਲ ਸਕੂਟੀ 'ਤੇ ਸਵਾਰ ਹੋ ਕੇ ਨਸ਼ੀਲਾ ਪਾਊਡਰ ਦੇਣ ਆ ਰਿਹਾ ਸੀ, ਜਿਸ 'ਤੇ ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੱਸੀ ਗਈ ਨਿਸ਼ਾਨਦੇਹੀ 'ਤੇ ਮਾਧੋਪੁਰ ਰੇਲਵੇ ਸਟੇਸ਼ਨ ਦੇ ਨਜ਼ਦੀਕ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਫੜ੍ਹੇ ਗਏ ਮੁਲਜ਼ਮ ਤੋਂ 12 ਸ਼ੀਸ਼ੀਆਂ ਕੋਰੈਕਸ ਅਤੇ 540 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਜਿਸ ਦੇ ਵਿਰੁੱਧ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਹੈਰੋਇਨ ਸਣੇ ਦੋਸ਼ੀ ਗ੍ਰਿਫਤਾਰ
NEXT STORY