ਬਟਾਲਾ (ਬੇਰੀ, ਵਿਪਨ, ਅਸ਼ਵਨੀ)-ਐਤਵਾਰ ਨੂੰ ਹੋਈ ਭਾਰੀ ਬਰਸਾਤ ਦੇ ਚਲਦਿਆਂ ਬੱਸ ਤੇ ਕੈਂਟਰ ਦੀ ਹੋਈ ਟੱਕਰ 'ਚ ਬੱਚੇ ਸਮੇਤ 2 ਜਣਿਆਂ ਦੀ ਮੌਤ ਹੋਣ ਅਤੇ ਦਰਜਨ ਦੇ ਕਰੀਬ ਸਵਾਰੀਆਂ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੇ। ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਮੁਤਾਬਕ ਐਤਵਾਰ ਸ਼ਾਮ ਸਮੇਂ ਇਕ ਪ੍ਰਾਈਵੇਟ ਕੰਪਨੀ ਦੀ ਜੋ ਕਿ ਅੰਮ੍ਰਿਤਸਰ ਤੋਂ ਬਟਾਲਾ ਵੱਲ ਆ ਰਹੀ ਸੀ। ਜਦੋਂ ਇਹ ਅੰਮ੍ਰਿਤਸਰ ਬਾਈਪਾਸ ਕੋਲ ਪਹੁੰਚੀ ਤਾਂ ਪਠਾਨਕੋਟ ਤੋਂ ਅੰਮ੍ਰਿਤਸਰ ਜਾ ਰਹੇ ਤੇਲ ਵਾਲੇ ਕੈਂਟਰ ਜਿਸ ਨੂੰ ਅਮਰਜੀਤ ਸਿੰਘ ਪੁੱਤਰ ਜੋਧ ਸਿੰਘ ਵਾਸੀ ਢਿਲਵਾਂ ਚਲਾ ਰਿਹਾ ਸੀ, ਨਾਲ ਜ਼ੋਰਦਾਰ ਟੱਕਰ ਹੋ ਗਈ, ਜਿਸ ਦੇ ਸਿੱਟੇ ਵਜੋਂ ਬੱਸ ਵਿਚ ਸਵਾਰ 2 ਜਣਿਆਂ ਕਿਰਨਦੀਪ ਸਿੰਘ ਪਤਨੀ ਪਰਮਜੀਤ ਸਿੰਘ ਵਾਸੀ ਰੰਗੜ ਨੰਗਲ ਅਤੇ ਇਸਦੇ ਢਾਈ ਸਾਲਾ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ । ਜਦਕਿ ਦਰਜਨ ਦੇ ਕਰੀਬ ਲੋਕ ਜ਼ਖਮੀ ਹੋ ਗਏ।
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਥਾਣਾ ਸਦਰ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਦੋਵੇਂ ਵਾਹਨਾਂ ਨੂੰ ਜਿਥੇ ਕਬਜ਼ੇ ਵਿਚ ਲੈ ਲਿਆ ਹੈ, ਉਥੇ ਨਾਲ ਹੀ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜਣ ਉਪਰੰਤ ਜ਼ਖਮੀਆਂ ਨੂੰ ਹਾਈਵੇ ਪੈਟਰੋਲਿੰਗ ਦੀ ਪੁਲਸ ਪਾਰਟੀ ਅਤੇ ਐਂਬੂਲੈਂਸ ਰਾਹੀਂ ਇਲਾਜ ਲਈ ਸਿਵਲ ਹਸਪਤਾਲ ਵਿਚ ਪਹੁੰਚਾਇਆ ਗਿਆ।
ਆਮ ਬਜਟ ਨੇ ਫੇਰਿਆ ਲੋਕਾਂ ਦੀਆਂ ਉਮੀਦਾਂ 'ਤੇ ਪਾਣੀ
NEXT STORY