ਬੰਗਾਲ ਤੇ ਕੇਰਲ ਵਾਂਗ ਕਰਜ਼ਾ ਮੁਆਫੀ ਲੈਣ 'ਚ ਫੇਲ ਹੋਈ ਪੰਜਾਬ ਸਰਕਾਰ
ਜਲੰਧਰ(ਧਵਨ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਵਿੱਤ ਕਮਿਸ਼ਨ ਵਲੋਂ ਪੰਜਾਬ ਨੂੰ ਕਰਜ਼ਾ ਮੁਆਫੀ ਦੇਣ ਤੋਂ ਇਨਕਾਰ ਕਰ ਦੇਣ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਜੇਕਰ ਵਿੱਤ ਕਮਿਸ਼ਨ ਕੇਰਲ ਅਤੇ ਪੱਛਮੀ ਬੰਗਾਲ ਦੇ ਕਰਜ਼ਾ ਮੁਆਫੀ ਕੇਸਾਂ ਨੂੰ ਸਵੀਕਾਰ ਕਰ ਸਕਦਾ ਹੈ ਤਾਂ ਫਿਰ ਪੰਜਾਬ ਨਾਲ ਭੇਦਭਾਵ ਕਿਉਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਨੂੰ ਅਕਾਲੀ ਦਲ ਦੀ ਸਰਕਾਰ ਨੇ ਤਹਿਸ-ਨਹਿਸ ਕਰਕੇ ਰੱਖ ਦਿੱਤਾ ਹੈ ਅਤੇ ਪੰਜਾਬ ਕੰਗਾਲੀ ਦੇ ਕੰਢੇ 'ਤੇ ਜਾ ਪਹੁੰਚਿਆ ਹੈ। ਅਸਲ 'ਚ ਅਕਾਲੀਆਂ ਨੇ ਪੰਜਾਬ ਦਾ ਕੇਸ ਵਿੱਤ ਕਮਿਸ਼ਨ ਸਾਹਮਣੇ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਰੱੱਖਿਆ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਲੈਣ ਲਈ ਬਾਦਲ ਸਰਕਾਰ ਨੂੰ ਵਧੀਆ ਢੰਗ ਨਾਲ ਪੰਜਾਬ ਦਾ ਕੇਸ ਪੇਸ਼ ਕਰਨਾ ਚਾਹੀਦਾ ਸੀ। ਕੈਪਟਨ ਨੇ ਕਿਹਾ ਕਿ ਬਾਦਲ ਨੇ ਹਮੇਸ਼ਾ ਹਰ ਮਾਮਲੇ ਦਾ ਸਿਆਸੀਕਰਨ ਕਰਨ ਦੀ ਕੋਸ਼ਿਸ਼ ਕੀਤੀ ਹੈ। ਪਹਿਲਾਂ ਬਾਦਲ ਯੂ. ਪੀ. ਏ. ਸਰਕਾਰ ਦੀ ਹਰ ਮਾਮਲੇ 'ਚ ਨਿੰਦਾ ਕਰਦੇ ਰਹੇ ਅਤੇ ਪੰਜਾਬ ਨੂੰ ਕਰਜ਼ਾ ਮੁਆਫੀ ਨਾ ਦੇਣ ਲਈ ਯੂ. ਪੀ. ਏ. ਸਰਕਾਰ ਨੂੰ ਦੋਸ਼ੀ ਠਹਿਰਾਉਂਦੇ ਰਹੇ। ਹੁਣ ਕੇਂਦਰ 'ਚ ਭਾਜਪਾ ਦੀ ਅਗਵਾਈ ਵਾਲੀ ਰਾਜਗ ਸਰਕਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੇਂਦਰੀ ਵਿੱਤ ਮੰਤਰਾਲੇ ਕੋਲ ਪਹੁੰਚ ਕਰਨੀ ਚਾਹੀਦੀ ਸੀ।
ਉਨ੍ਹਾਂ ਕਿਹਾ ਕਿ ਬਾਦਲ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ ਕਿ ਜੇਕਰ ਕੇਰਲ ਅਤੇ ਪੱਛਮੀ ਬੰਗਾਲ ਆਪਣੇ ਰਾਜਾਂ ਦਾ ਕੇਸ ਪ੍ਰਭਾਵਸ਼ਾਲੀ ਢੰਗ ਨਾਲ ਕੇਂਦਰ ਕੋਲ ਰੱਖ ਸਕਦੇ ਹਨ ਤਾਂ ਫਿਰ ਪੰਜਾਬ ਨੂੰ ਇਸ ਮਾਮਲੇ 'ਚ ਮਿਲੀ ਅਸਫਲਤਾ ਲਈ ਅਕਾਲੀ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਰ ਚੜ੍ਹੇ ਕਰਜ਼ੇ ਲਗਾਤਾਰ ਵਧਦੇ ਜਾ ਰਹੇ ਹਨ ਅਤੇ ਹੁਣ ਕੇਂਦਰੀ ਸਹਾਇਤਾ ਮਿਲਣ ਦੀਆਂ ਉਮੀਦਾਂ ਵੀ ਖਤਮ ਹੋ ਗਈਆਂ ਹਨ। ਇਸ ਲਈ ਆਉਣ ਵਾਲਾ ਸਮਾਂ ਵਿੱਤੀ ਦ੍ਰਿਸ਼ਟੀ ਨਾਲ ਪੰਜਾਬ ਲਈ ਵਧੀਆ ਨਹੀਂ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਕੇਂਦਰੀ ਸਹਾਇਤਾ ਲੈਣ ਦਾ ਸੁਨਹਿਰਾ ਮੌਕਾ ਗਵਾ ਦਿੱਤਾ ਹੈ। ਇਸਦੇ ਲਈ ਕੇਂਦਰ ਅਤੇ ਪੰਜਾਬ ਵਿਚਕਾਰ ਵਧ ਰਿਹਾ ਟਕਰਾਅ ਵੀ ਜ਼ਿੰਮੇਵਾਰ ਹੈ। ਵਿੱਤੀ ਦ੍ਰਿਸ਼ਟੀ ਨਾਲ ਪੰਜਾਬ ਕੁਸ਼ਲ ਅਗਵਾਈ ਦੇਣ 'ਚ ਅਸਫਲ ਰਿਹਾ।
ਕਲਯੁਗੀ ਪੁੱਤਰ ਨੇ ਆਪਣੀ ਮਾਂ ਨਾਲ ਕੀਤਾ ਅਜਿਹਾ ਕਾਰਾ ਕਿ...!
NEXT STORY