ਸੰਗਰੂਰ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਪਾਰਟੀ 'ਚ ਸ਼ਾਮਿਲ ਕੀਤੇ ਜਾਣ ਨੂੰ ਲੈ ਕੇ ਕੇਂਦਰੀ ਲੀਡਰਸ਼ਿਪ ਨੇ ਪੰਜਾਬ ਦੇ ਆਗੂਆਂ ਨਾਲ ਅਜੇ ਤਕ ਕੋਈ ਚਰਚਾ ਨਹੀਂ ਕੀਤੀ ਹੈ। 'ਜਗ ਬਾਣੀ' ਨਾਲ ਖਾਸ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਜੇ ਚਾਰ ਮਾਰਚ ਨੂੰ ਹੋਣ ਵਾਲੀ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਵਿਚ ਇਹ ਮੁੱਦਾ ਸਾਹਮਣੇ ਆਉਂਦਾ ਹੈ ਤਾਂ ਪੰਜਾਬ ਦੇ ਆਗੂ ਇਸ ਮਾਮਲੇ 'ਤੇ ਆਪਣੀ ਰਾਏ ਦੇਣਗੇ। ਫਿਲਹਾਲ ਪੰਜਾਬ ਦੇ ਸਾਂਸਦਾਂ ਨਾਲ ਇਸ ਮਾਮਲੇ 'ਚ ਕੋਈ ਚਰਚਾ ਨਹੀਂ ਹੋਈ ਹੈ।
ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਪੰਜਾਬ ਮਾਮਲਿਆਂ ਦੇ ਪ੍ਰਭਾਰੀ ਸੰਜੇ ਸਿੰਘ ਨਾਲ ਇਸ ਬਾਰੇ ਸੁਖਪਾਲ ਖਹਿਰਾ ਦੀ ਕੋਈ ਗੱਲ ਹੋਈ ਹੋਵੇ ਪਰ ਫਿਲਹਾਲ ਪਾਰਟੀ ਵਲੋਂ ਉਨ੍ਹਾਂ ਨੂੰ ਇਸ ਕੋਈ ਅਧਿਕਾਰਿਤ ਜਾਣਕਾਰੀ ਨਹੀਂ ਦਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ 'ਚ ਨਹੀਂ ਪਤਾ ਹੈ ਕਿ ਸੁਖਪਾਲ ਖਹਿਰਾ ਨੇ ਅਧਿਕਾਰਿਕ ਤੌਰ 'ਤੇ ਪਾਰਟੀ 'ਚ ਸ਼ਾਮਿਲ ਹੋਣ ਦੀ ਇੱਛਾ ਪ੍ਰਗਟਾਈ ਹੈ ਜਾਂ ਨਹੀਂ।
ਸੁਖਪਾਲ ਖਹਿਰਾ ਦੇ ਜਲਦ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ 'ਚ ਜਾਣ ਦੀ ਚਰਚਾ ਚੱਲ ਰਹੀ ਹੈ। ਦੱਸਿਆ ਜਾ ਰਿਹਾ ਸੀ ਕਿ ਸੁਖਪਾਲ ਖਹਿਰਾ ਇਸੇ ਹਫਤੇ ਅਧਿਕਾਰਿਕ ਤੌਰ 'ਤੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਸਕਦੇ ਹਨ ਪਰ ਦਿੱਲੀ ਵਿਚ ਆਮ ਆਦਮੀ ਪਾਰਟੀ ਵਿਚ ਚੱਲ ਰਹੇ ਘਰੇਲੂ ਕਲੇਸ਼ ਦੇ ਚੱਲਦੇ ਖਹਿਰਾ ਦੀ ਜੁਆਇਨਿੰਗ ਦਸ ਦਿਨ ਤਕ ਟਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਪਾਲ ਖਹਿਰਾ ਨੂੰ ਲੈ ਕੇ ਕੇਂਦਰੀ ਲੀਡਰਸ਼ਿਪ ਪਹਿਲਾਂ ਪੰਜਾਬ ਦੇ ਆਗੂਆਂ ਨਾਲ ਚਰਚਾ ਕਰੇਗੀ ਫਿਰ ਹੀ ਕੋਈ ਫੈਸਲਾ ਲਿਆ ਜਾਵੇਗਾ।
ਨਾ ਸਿਹਰਾ ਸਜਾਇਆ, ਨਾ ਰੀਬਨ ਕਟਾਇਆ, ਗੁਰਮਤਿ ਮਰਿਯਾਦਾ ਨਾਲ ਹੋਇਆ ਵਿਲੱਖਣ ਵਿਆਹ
NEXT STORY