Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    6:03:28 AM

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ (ਦੇਖੋ ਤਸਵੀਰਾਂ)

DHARM News Punjabi(ਧਰਮ)

ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ (ਦੇਖੋ ਤਸਵੀਰਾਂ)

  • Updated: 03 Mar, 2015 05:25 PM
Dharm
article
  • Share
    • Facebook
    • Tumblr
    • Linkedin
    • Twitter
  • Comment

ਭਾਰਤ ਤਿਉਹਾਰਾਂ ਦਾ ਦੇਸ਼ ਹੈ ਅਤੇ ਖਾਲਸਾ ਪੰਥ ਇਨ੍ਹਾਂ 'ਚੋਂ ਕਈ ਤਿਉਹਾਰਾਂ ਨੂੰ ਆਪਣੀ ਪਛਾਣ ਨਾਲ ਜੋੜ ਕੇ ਨਿਵੇਕਲੇ ਢੰਗ ਨਾਲ ਮਨਾਉਂਦਾ ਹੈ, ਜਿਵੇਂ 'ਹੋਲੀ' ਦੀ ਥਾਂ ਖਾਲਸਾ ਪੰਥ 'ਹੋਲਾ ਮਹੱਲਾ' ਅਤੇ ਦੀਵਾਲੀ ਦੀ ਥਾਂ 'ਬੰਦੀ ਛੋੜ ਦਿਵਸ' ਮਨਾਉਂਦਾ ਹੈ।
ਹੋਲੇ ਮਹੱਲੇ ਦਾ ਆਰੰਭ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਗੜ੍ਹ ਦੇ ਸਥਾਨ 'ਤੇ ਕੀਤਾ। ਹੋਲਾ ਮਹੱਲਾ ਮਨਾਉਣ ਦਾ ਮੰਤਵ ਗੁਰਸਿੱਖਾਂ ਅੰਦਰ 'ਫਤਹਿ' ਦੇ ਅਨੁਭਵ ਨੂੰ ਹੋਰ ਦ੍ਰਿੜ੍ਹ ਕਰਨਾ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਬਾਅਦ ਦੇਸ਼ ਦੀ ਜਨਤਾ, ਖ਼ਾਸ ਕਰਕੇ ਗੁਰੂ ਨਾਨਕ ਨਾਮਲੇਵਾ ਸਿੱਖ ਸੰਗਤਾਂ ਵਿਚ ਨਵਾਂ ਉਤਸ਼ਾਹ, ਨਿਡਰਤਾ ਅਤੇ ਨਿਰਭੈਤਾ ਭਰਨ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਨਵੇਂ ਆਦੇਸ਼ ਜਾਰੀ ਕੀਤੇ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਹੋਲੀ ਮਨਾਉਣ ਦੇ ਪੰ੍ਰਪਰਾਗਤ ਤਰੀਕਿਆਂ ਤੋਂ ਹਟ ਕੇ ਹੋਲਾ ਮਹੱਲਾ ਵਿਲੱਖਣ ਰੂਪ 'ਚ ਮਨਾਉਣ ਦੀ ਰਵਾਇਤ ਆਰੰਭ ਕੀਤੀ ਅਤੇ ਇਸ ਤਿਉਹਾਰ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਲਈ ਨਵੇਂ ਅਰਥ ਦਿੱਤੇ ਤੇ ਨਵੇਂ ਢੰਗ-ਤਰੀਕੇ ਅਪਣਾਏ। ਮੌਸਮੀ ਤਬਦੀਲੀ ਦੇ ਪੱਖ ਤੋਂ ਹੋਲੀ ਬਸੰਤ ਰੁੱਤ ਦੇ ਆਗਮਨ, ਖੇੜੇ ਤੇ ਖੁਸ਼ੀਆਂ ਦਾ ਤਿਉਹਾਰ ਹੋਣ ਕਰਕੇ ਵਿਸ਼ੇਸ਼ ਸਥਾਨ ਰੱਖਦੀ ਹੈ। ਪੱਤਝੜ ਤੋਂ ਬਾਅਦ ਬਸੰਤ ਰੁੱਤ ਆਉਂਦੀ ਹੈ ਅਤੇ ਸਾਰੇ ਪਾਸੇ ਖੇੜਾ ਹੀ ਖੇੜਾ ਹੁੰਦਾ ਹੈ। ਗੁਰੂ ਸਾਹਿਬਾਨ ਨੇ ਇਹ ਤਿਉਹਾਰ ਸਿਮਰਨ, ਸਤਿਸੰਗ ਤੇ ਸੇਵਾ ਵਿਚ ਜੁੜ ਕੇ ਹੀ ਮਨਾਉਣ ਦਾ ਉਪਦੇਸ਼ ਦਿੱਤਾ ਹੈ :
ਨਾਨਕ ਤਿਨਾ ਬਸੰਤੁ ਹੈ ਜਿਨ ਘਰਿ ਵਸਿਆ ਕੰਤੁ॥
ਜਿਨ ਕੇ ਕੰਤੁ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ॥ (ਪੰਨਾ 791)

ਗੁਰੂ ਸਾਹਿਬ ਨੇ ਮਨੁੱਖੀ ਜੀਵਨ ਨੂੰ ਹਰ ਪੱਖ ਤੋਂ ਸੰਪੂਰਨ, ਸਿੱਖਿਆਦਾਇਕ ਤੇ ਉਸਾਰੂ ਬਣਾਉਣ ਦਾ ਯਤਨ ਕੀਤਾ ਹੈ। ਸ੍ਰੀ ਗੁਰੂ ਅਰਜਨ ਸਾਹਿਬ ਨੇ ਗੁਰਬਾਣੀ ਵਿਚ ਪ੍ਰਮਾਰਥ ਦੇ ਮਾਰਗ ਦੀ ਆਨੰਦਮਈ ਹੋਲੀ ਖੇਡਣ ਦੀ ਇਸ ਤਰ੍ਹਾਂ ਪ੍ਰੇਰਨਾ ਦਿੱਤੀ ਹੈ :
ਆਜੁ ਹਮਾਰੈ ਬਨੇ ਫਾਗ ਪ੍ਰਭ ਸੰਗੀ ਮਿਲਿ ਖੇਲਨ ਲਾਗ॥
ਹੋਲੀ ਕੀਨੀ ਸੰਤ ਸੇਵ ਰੰਗੁਲਾਗਾ ਅਤਿ ਲਾਲ ਦੇਵ॥2॥ (ਪੰਨਾ 1180)

ਹੋਲੇ ਮਹੱਲੇ ਦੇ ਤਿਉਹਾਰ ਦੇ ਮੰਤਵ ਤੇ ਉਦੇਸ਼ ਬੜੇ ਉਸਾਰੂ ਹਨ। 'ਹੋਲਾ' ਤੇ 'ਮਹੱਲਾ' ਦੋ ਸ਼ਬਦ ਹਨ। 'ਹੋਲਾ' ਅਰਬੀ ਭਾਸ਼ਾ ਤੇ 'ਮਹੱਲਾ' ਫਾਰਸੀ ਭਾਸ਼ਾ ਦਾ ਸ਼ਬਦ ਹੈ। ਦਸਮੇਸ਼ ਪਿਤਾ ਨੇ ਨਿੱਘਰ ਚੁੱਕੇ ਸਮਾਜ ਦੇ ਦੱਬੇ-ਕੁਚਲੇ ਅਤੇ ਲਤਾੜੇ ਜਾ ਰਹੇ ਲੋਕਾਂ ਨੂੰ ਆਪਣੀ ਹੋਂਦ ਦਾ ਅਹਿਸਾਸ ਤੇ ਸਵੈਮਾਣ ਮਹਿਸੂਸ ਕਰਵਾਉਣ ਲਈ, ਉਨ੍ਹਾਂ ਵਿਚ ਨਿਡਰਤਾ ਤੇ ਨਿਰਭੈਤਾ ਭਰਨ ਅਤੇ ਉਨ੍ਹਾਂ ਨੂੰ ਸੂਰਬੀਰ ਯੋਧੇ ਬਣਾਉਣ ਲਈ ਖਾਲਸਾ ਪੰਥ ਦੀ ਸਥਾਪਨਾ ਕੀਤੀ।
ਉਨ੍ਹਾਂ ਨੇ ਚਰਨ ਪਾਹੁਲ ਦੀ ਥਾਂ ਖੰਡੇ-ਬਾਟੇ ਦਾ ਅੰਮ੍ਰਿਤ ਤੇ ਹੋਲੀ ਦੀ ਥਾਂ ਹੋਲਾ ਪ੍ਰਚੱਲਿਤ ਕੀਤਾ ਅਤੇ ਆਜ਼ਾਦੀ ਪ੍ਰਾਪਤ ਕਰਨ, ਜੋਸ਼ ਪੈਦਾ ਕਰਨ ਲਈ ਕਲਗੀਧਰ ਦਸਮੇਸ਼ ਪਿਤਾ ਨੇ ਜਿਥੇ ਨਵਾਂ ਜੀਵਨ ਬਖਸ਼ਿਆ, ਉਥੇ ਭਾਰਤੀ ਸਮਾਜ ਨੂੰ ਉਨ੍ਹਾਂ ਦੇ ਰੀਤੀ-ਰਿਵਾਜਾਂ ਅਤੇ ਤਿਉਹਾਰ ਮਨਾਉਣ ਦੇ ਢੰਗਾਂ ਵਿਚ ਵੀ ਇਨਕਲਾਬੀ ਤਬਦੀਲੀਆਂ ਲਿਆਂਦੀਆਂ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ. ਵਿਚ ਖਾਲਸਾ ਪੰਥ ਦੀ ਸਾਜਣਾ ਕਰ ਕੇ ਸਿੱਖ ਪੰਥ ਵਿਚ ਇਕ ਮਹਾਨ ਤੇ ਕ੍ਰਾਂਤੀਕਾਰੀ ਤਬਦੀਲੀ ਕੀਤੀ ਅਤੇ ਸਿੱਖ ਨੂੰ ਇਕ ਵੱਖਰੀ ਪਛਾਣ ਪ੍ਰਦਾਨ ਕੀਤੀ।
ਗੁਰੂ ਜੀ ਨੇ ਇਸ ਕਾਇਮ ਕੀਤੀ ਜਥੇਬੰਦੀ ਵਿਚ ਦਲੇਰੀ ਅਤੇ ਜੁਰਅਤ ਭਰਨ ਲਈ ਉਨ੍ਹਾਂ ਵਲੋਂ ਮਨਾਏ ਜਾ ਰਹੇ ਤਿਉਹਾਰਾਂ ਨੂੰ ਮਨਾਉਣ ਦੇ ਰੰਗ-ਢੰਗ ਹੀ ਬਦਲ ਕੇ ਰੱਖ ਦਿੱਤੇ। ਹੋਲੀ ਮਨਾਉਣ ਸਮੇਂ ਜਿਥੇ ਲੋਕ ਇਕ-ਦੂਜੇ 'ਤੇ ਰੰਗ ਸੁੱਟ ਕੇ ਅਤੇ ਨਸ਼ੇ ਪੀ ਕੇ ਮਨੁੱਖੀ ਸ਼ਕਤੀ ਨੂੰ ਨਸ਼ਟ ਕਰ ਰਹੇ ਸਨ, ਉਥੇ ਸਤਿਗੁਰੂ ਜੀ ਨੇ ਇਸ ਬੁਰਾਈ ਨੂੰ ਖਤਮ ਕਰਨ ਲਈ 'ਹੋਲੀ' ਨੂੰ 'ਹੋਲੇ ਮਹੱਲੇ' ਦਾ ਰੂਪ ਦੇ ਦਿੱਤਾ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖਾਲਸੇ ਨੂੰ ਯੁੱਧ ਵਿੱਦਿਆ ਵਿਚ ਪ੍ਰਬੀਨ ਬਣਾਉਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੇ ਹੋਲੀ ਦੇ ਪੰ੍ਰਪਰਾਗਤ ਪੱਖ ਤੋਂ ਹਟ ਕੇ ਇਸ ਤਿਉਹਾਰ ਦਾ ਸੰਬੰਧ ਸੂਰਮਤਾਈ ਨਾਲ ਜੋੜਿਆ। ਮਹੱਲਾ ਇਕ ਪ੍ਰਕਾਰ ਦੀ ਮਸਨੂਈ ਲੜਾਈ ਹੈ, ਪੈਦਲ ਅਤੇ ਘੋੜਸਵਾਰ ਸ਼ਸਤਰਧਾਰੀ ਸਿੰਘ ਦੋ ਜਥੇ ਬਣਾ ਕੇ ਇਕ ਨਿਯਤ ਕੀਤੀ ਹੋਈ ਹਮਲੇ ਦੀ ਥਾਂ ਉੱਤੇ ਹਮਲਾ ਕਰਦੇ ਹਨ ਅਤੇ ਅਨੇਕ ਪ੍ਰਕਾਰ ਦੇ ਕਰਤੱਬ ਦਿਖਾਉਂਦੇ ਹਨ। ਕਲਗੀਧਰ ਜੀ ਆਪ ਇਸ ਮਸਨੂਈ ਲੜਾਈ ਨੂੰ ਦੇਖਦੇ ਅਤੇ ਦੋਹਾਂ ਦਲਾਂ ਨੂੰ ਲੋੜੀਂਦੀ ਸਿੱਖਿਆ ਪ੍ਰਦਾਨ ਕਰਦੇ। ਜਿਹੜਾ ਦਲ ਜੇਤੂ ਹੁੰਦਾ, ਉਸ ਨੂੰ ਦੀਵਾਨ ਵਿਚ ਸਿਰੋਪਾਓ ਬਖਸ਼ਿਸ਼ ਕਰਦੇ ਸਨ। ਇਸ ਮੌਕੇ ਦੀਵਾਨ ਸਜਦੇ, ਕਥਾ-ਕੀਰਤਨ ਹੁੰਦਾ, ਬੀਰ ਰਸੀ ਵਾਰਾਂ ਗਾਈਆਂ ਜਾਂਦੀਆਂ ਅਤੇ ਅਨੇਕ ਤਰ੍ਹਾਂ ਦੀਆਂ ਫੌਜੀ ਕਵਾਇਦਾਂ ਹੁੰਦੀਆਂ। ਹਰ ਪਾਸੇ ਚੜ੍ਹਦੀ ਕਲਾ ਦਾ ਮਾਹੌਲ ਬਣਿਆ ਰਹਿੰਦਾ। ਗੁਰੂ ਸਾਹਿਬ ਇਨ੍ਹਾਂ ਸਾਰੀਆਂ ਕਾਰਵਾਈਆਂ ਵਿਚ ਸ਼ਾਮਲ ਹੁੰਦੇ ਅਤੇ ਸਿੱਖਾਂ ਦਾ ਉਤਸ਼ਾਹ ਵਧਾਉਂਦੇ।
ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ 'ਤੇ ਹੋਲੇ ਮਹੱਲੇ ਦੇ ਰੂਪ ਵਿਚ ਮਨਾਏ ਜਾਂਦੇ ਜੰਗਜੂ ਤਿਉਹਾਰ 'ਤੇ ਸਿੰਘਾਂ ਦੀਆਂ ਆਪਸ ਵਿਚ ਲੜੀਆਂ ਜਾਂਦੀਆਂ ਅਭਿਆਸ ਰੂਪੀ ਮਸਨੂਈ ਲੜਾਈਆਂ ਨੇ ਭਾਰਤੀ ਲੋਕਾਂ ਦੇ ਮਨੋਬਲ ਨੂੰ ਉੱਚਾ ਕੀਤਾ। ਲੋਕ ਕਾਇਰਤਾ ਭਰੇ ਮਾਹੌਲ 'ਚੋਂ ਨਿਕਲ ਕੇ ਇਸ ਉਤਸਵ ਵਿਚ ਧੜਾਧੜ ਬੜੇ ਜੋਸ਼ ਤੇ ਸਜ-ਧਜ ਕੇ ਸ਼ਾਮਲ ਹੋਏ। ਭਾਈ ਨੰਦਲਾਲ ਜੀ ਵਰਗੇ ਮਹਾਨ ਵਿਦਵਾਨ ਚਿੰਤਕ ਵੀ ਇਸ ਤੋਂ ਪ੍ਰਭਾਵਿਤ ਹੋਏ ਬਗੈਰ ਨਾ ਰਹਿ ਸਕੇ। ਸਤਿਗੁਰਾਂ ਦੁਆਰਾ ਹੋਲੇ ਮਹੱਲੇ ਦੇ ਦ੍ਰਿਸ਼ ਨੂੰ ਆਪਣੀ ਕਲਮ ਨਾਲ ਬਿਆਨ ਕਰਦਿਆਂ ਉਹ ਲਿਖਦੇ ਹਨ :
ਗੁਲਿ ਹੋਲੀ ਬਬਾਗ਼ਿ ਦਹਿਰ ਬੂਕਰਦ
ਲਬਿ ਚੂੰ ਗ਼ੁੰਚਾ ਰਾ ਫ਼ਰਖ਼ੰਦਾ ਖ਼ੂ ਕਰਦ।
ਗੁਲਾਬੋ ਅੰਬਰੋ ਮਸ਼ਕੋ ਅਬੇਰੀ
ਚੂ ਬਰਾਨਿ ਬਾਰਿਸ਼ ਅਜ਼ ਸੂ ਬਸੂ ਕਰਦ।
ਜ਼ਹੇ ਪਿਚਕਾਰੀਏ ਪੁਰ ਜ਼ੁਅਫ਼ਰਾਨੀ
ਕਿ ਹਰ ਬੇਰੰਗ ਰਾ ਖੁਸ਼ਰੰਗੋ ਬੂ ਕਰਦ।
ਗੁਲਾਲਿ ਅਫ਼ਸ਼ਾਨੀਇ ਦਸਤਿ ਮੁਬਾਰਿਕ
ਜ਼ਮੀਨੋ ਆਸਮਾਂ ਰਾ ਸੁਰਖ਼ਰੂ ਕਰਦ।
ਦੋ ਆਲਮ ਗਸ਼ਤ ਰੰਗੀ ਅਜ਼ ਤੁਫ਼ਲੈਸ਼
ਚੂ ਸ਼ਾਹਮ ਜਾਮਾ ਰੰਗੀਨ ਦਰ ਗੁਲੂ ਕਰਦ।
ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਆਰੰਭ ਕੀਤਾ ਗਿਆ ਹੋਲਾ ਮਹੱਲਾ ਸ਼ਕਤੀ ਨੂੰ ਪ੍ਰਗਟ ਕਰਨ ਅਤੇ ਅਣਖ ਦੇ ਅਨੁਭਵ ਦਾ ਅਨੋਖਾ ਢੰਗ ਹੈ। ਇਹ ਖਾਲਸਾ ਪੰਥ ਲਈ ਸਵੈਮਾਣ, ਖਾਲਸੇ ਦੇ ਬੋਲਬਾਲੇ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਹੋਲਾ ਮਹੱਲਾ ਸਿੱਖਾਂ ਨੂੰ ਹਰ ਸਾਲ ਦ੍ਰਿੜ੍ਹ-ਵਿਸ਼ਵਾਸੀ, ਪ੍ਰਭੂ ਭਗਤੀ ਤੇ ਉੱਚੇ-ਸੁੱਚੇ ਮਨੁੱਖੀ ਆਦਰਸ਼ਾਂ, ਜ਼ੁਲਮ, ਜਬਰ, ਨਾਸਤਿਕਤਾ ਤੇ ਭ੍ਰਿਸ਼ਟਾਚਾਰ ਵਿਰੁੱਧ ਜੂਝਣ ਲਈ ਨਵਾਂ ਜੋਸ਼ ਤੇ ਉਤਸ਼ਾਹ ਪ੍ਰਦਾਨ ਕਰਦਾ ਹੈ।
ਇਹ ਪਵਿੱਤਰ ਤਿਉਹਾਰ ਸਾਨੂੰ ਪ੍ਰੇਰਨਾ ਦਿੰਦਾ ਹੈ ਕਿ ਹੱਕ ਮੰਗਿਆਂ ਪ੍ਰਾਪਤ ਨਹੀਂ ਹੁੰਦੇ, ਸਗੋਂ ਸ਼ਕਤੀ ਤੇ ਜ਼ੋਰ ਨਾਲ ਹੀ ਪ੍ਰਾਪਤ ਕੀਤੇ ਜਾ ਸਕਦੇ ਹਨ। ਹਰ ਸਾਲ ਲੱਖਾਂ ਦੀ ਗਿਣਤੀ ਵਿਚ ਸਿੱਖ ਸੰਗਤਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਛੋਹ ਪ੍ਰਾਪਤ ਧਰਤੀ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਪਾਊਂਟਾ ਸਾਹਿਬ ਤੇ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਪੁੱਜ ਕੇ ਬੜੇ ਉਤਸ਼ਾਹ ਤੇ ਜੋਸ਼ ਨਾਲ ਇਹ ਪਵਿੱਤਰ ਤਿਉਹਾਰ ਮਨਾਉਂਦੀਆਂ ਹਨ। ਦੀਵਾਨ ਸਜਦੇ ਹਨ, ਨਿਹੰਗ ਸਿੰਘਾਂ ਦੇ ਜਥੇ ਤੇ ਖਾਲਸਾ ਪੰਥ ਦੀ ਫੌਜ ਦੇ ਹੋਰ ਦਸਤੇ ਰਲ-ਮਿਲ ਕੇ ਨਗਰ ਕੀਰਤਨ ਕੱਢਦੇ ਹਨ।
ਘੋੜਸਵਾਰੀ ਤੇ ਗੱਤਕੇਬਾਜ਼ੀ ਦੇ ਜੰਗਜੂ ਕਰਤੱਬ ਦੇਖਣਯੋਗ ਹੁੰਦੇ ਹਨ। ਇਸ ਦੀ ਅਲੌਕਿਕ ਮਹਿਮਾ ਦਾ ਵਰਣਨ 'ਕਹਿਬੇ ਕਉ ਸੋਭਾ ਨਹੀ' ਅਨੁਸਾਰ ਕੇਵਲ ਕਥਨ ਕਰਨ ਨਾਲ ਹੀ ਨਹੀਂ, ਸਗੋਂ ਅੱਖੀਂ ਦੇਖਣ ਨਾਲ ਪਤਾ ਲੱਗਦਾ ਹੈ। ਖਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ, ਮਹੱਲਾ ਕੱਢਦਾ ਹੈ। ਕਵੀ ਸੁਮੇਰ ਸਿੰਘ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਦੇਸ਼ਾਂ ਨੂੰ ਇਸ ਤਰ੍ਹਾਂ ਲਿਖਦੇ ਹਨ :
ਔਰਨ ਕੀ ਹੋਲੀ ਮਮ ਹੋਲਾ। ਕਹਯੋ ਕ੍ਰਿਪਾਨਿਧ ਬਚਨ ਅਮੋਲਾ।
ਅਜੋਕੇ ਸਮੇਂ ਵਿਚ ਨਵੀਂ ਪੀੜ੍ਹੀ ਸ਼ਾਨਾਮੱਤੇ ਇਤਿਹਾਸ, ਗੌਰਵਮਈ ਵਿਰਸੇ, ਜੰਗਾਂ-ਯੁੱਧਾਂ ਵਿਚ ਸ਼ਕਤੀ ਦਾ ਪ੍ਰਦਰਸ਼ਨ ਤੇ ਬੀਰ ਰਸੀ ਰਵਾਇਤਾਂ ਨੂੰ ਭੁੱਲਦੀ ਜਾ ਰਹੀ ਹੈ ਅਤੇ ਸ਼ਸਤਰਾਂ ਪ੍ਰਤੀ ਪਿਆਰ ਵੀ ਘਟਦਾ ਜਾ ਰਿਹਾ ਹੈ। ਆਪਣੇ ਵਿਰਸੇ ਪ੍ਰਤੀ ਜਾਗਰੂਕ ਕਰਨ ਲਈ ਖਾਲਸਾ ਪੰਥ ਦੀ ਨਿਆਰੀ ਹੋਂਦ ਨੂੰ ਦਰਸਾਉਂਦਾ ਇਹ ਕੌਮੀ ਤਿਉਹਾਰ ਪ੍ਰੇਰਨਾਸ੍ਰੋਤ ਹੈ।

ਦਿਲਜੀਤ ਸਿੰਘ ਬੇਦੀ

  • ਹੋਲਾ ਮਹੱਲਾ
  • hola mohalla
  • ਸ੍ਰੀ ਗੁਰੂ ਗੋਬਿੰਦ ਸਿੰਘ ਜੀ
  • shri guru gobind singh ji

ਤੁਹਾਡੇ ਕਰਮ ਹੀ ਹਮੇਸ਼ਾ ਤੁਹਾਡੇ ਨਾਲ ਰਹਿੰਦੇ ਹਨ

NEXT STORY

Stories You May Like

  • jathedar giani kuldeep singh gargajj
    ਮੀਰੀ ਪੀਰੀ ਖਾਲਸਾ ਮਾਰਚ ਨੇ ਨੌਜਵਾਨੀ ਨੂੰ ਦਿੱਤਾ ਗੁਰਸਿੱਖੀ ਤੇ ਚੜ੍ਹਦੀ ਕਲਾ ਦਾ ਸੁਨੇਹਾ- ਜਥੇਦਾਰ ਗੜਗੱਜ
  • captain samit machar
    ਹਿੰਮਤ ਅਤੇ ਜ਼ਿੰਮੇਵਾਰੀ ਦੇ ਪ੍ਰਤੀਕ ਕੈਪਟਨ ਸਮਿਤ ਮੱਛਾਰ
  • full schedule for icc odi world cup 2027
    ICC ਵਨਡੇ ਵਿਸ਼ਵ ਕੱਪ 2027 ਦਾ ਪੂਰਾ ਸ਼ਡਿਊਲ ਜਾਰੀ: ਦੇਖੋ ਕਦੋਂ ਹੋਵੇਗਾ ਭਾਰਤ-ਪਾਕਿ ਦਾ ਮਹਾਮੁਕਾਬਲਾ
  • horoscope
    ਮੇਖ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਮਿਲੇਗਾ ਲਾਭ, ਦੇਖੋ ਆਪਣੀ ਰਾਸ਼ੀ ਦਾ ਹਾਲ
  • wrong use of ai technology
    AI ਤਕਨਾਲੋਜੀ ਦੀ ਗਲਤ ਵਰਤੋਂ: ਬੱਚੀਆਂ ਦੀਆਂ ਅਸ਼ਲੀਲ ਤਸਵੀਰਾਂ ਬਣਾਉਣ ਵਾਲੇ ਨੂੰ 2 ਸਾਲ ਤੋਂ ਵੱਧ ਦੀ ਕੈਦ
  • confidential information is being stolen without hacking
    ਬਿਨਾਂ ਹੈਕਿੰਗ ਦੇ ਲੁੱਟੀ ਜਾ ਰਹੀ ਗੁਪਤ ਜਾਣਕਾਰੀ! ਦੇਖੋ ਲਿੰਕਡਇਨ 'ਤੇ ਚੀਨ ਦੇ ਜਾਸੂਸਾਂ ਦਾ ਪੂਰਾ ਸੱਚ
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ ਵੱਲੋਂ ਲਾਠੀਚਾਰਜ, ਦੇਖੋ ਵੀਡੀਓ
  • javed akhtar  s heart touching journey
    ਕਦੇ ਫੁੱਟਪਾਥ 'ਤੇ ਸੌਂ ਕੇ ਗੁਜ਼ਾਰੇ ਦਿਨ, ਅੱਜ ਹਨ ਕਰੋੜਾਂ ਦੇ ਮਾਲਕ! ਦੇਖੋ ਜਾਵੇਦ ਅਖ਼ਤਰ ਦਾ ਦਿਲ ਛੂਹ ਲੈਣ ਵਾਲਾ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • people of these 4 zodiac signs are in for a great time
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ ! ਖੁੱਲ੍ਹਣਗੇ ਧਨ ਦੇ ਭੰਡਾਰ,...
    • the secret to your fortune lies in the color of your wallet
      ਪਰਸ ਦੇ ਰੰਗ 'ਚ ਲੁਕਿਆ ਹੈ ਤੁਹਾਡੀ ਕਿਸਮਤ ਦਾ ਰਾਜ਼ ! ਖਰੀਦਣ ਵੇਲੇ ਰੱਖੋ ਇਨ੍ਹਾਂ...
    • today goddess lakshmi s blessings will be upon these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਨੋਟਾਂ ਦਾ ਵਰ੍ਹੇਗਾ...
    • fortune will shine for people of these 3 zodiac signs
      3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ
    • a special alignment is forming for navratri this time
      ਇਸ ਵਾਰ 2 ਦਿਨ ਦੀ ਹੋਵੇਗੀ ਅਸ਼ਟਮੀ ! ਨਰਾਤਿਆਂ 'ਚ ਬਣ ਰਿਹੈ ਖ਼ਾਸ ਸੰਯੋਗ
    • sweeping and mopping the right way will change your fortune
      ਸਹੀ ਤਰੀਕੇ ਨਾਲ ਲੱਗੇ ਝਾੜੂ-ਪੋਚੇ ਨਾਲ ਬਦਲੇਗੀ ਤੁਹਾਡੀ ਕਿਸਮਤ ! ਜਾਣੋ ਨਿਯਮ
    • the stars will be favorable to these zodiac signs today
      ਅੱਜ ਇਨ੍ਹਾਂ ਰਾਸ਼ੀਆਂ 'ਤੇ ਮਿਹਰਬਾਨ ਰਹਿਣਗੇ ਸਿਤਾਰੇ ! ਕਾਰੋਬਾਰ 'ਚ ਹੋਵੇਗਾ ਲਾਭ...
    • the stars will dominant and influential for aquarius natives
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਹਾਵੀ-ਪ੍ਰਭਾਵੀ ਰਹੇਗਾ, ਜਾਣੋ ਆਪਣੀ...
    • horoscope astrology
      3 ਅਕਤੂਬਰ ਤੋਂ ਚਮਕ ਉੱਠੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ...
    • placing the clock in the right direction will bring you prosperity
      ਘਰ 'ਚ ਘੜੀ ਲਾਉਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ ਕੰਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +